January 27, 2023

Aone Punjabi

Nidar, Nipakh, Nawi Soch

ਸੋਹਨਾ ਅਤੇ ਮੋਹਨਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ

1 min read

ਪਿਛਲੇ ਸਾਲ 18 ਸਾਲ ਦੇ ਹੋ ਗਏ ਹਨ, ਨੂੰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਦੋ ਵੱਖ-ਵੱਖ ਵੋਟਰ ਫੋਟੋ ਸ਼ਨਾਖਤੀ ਕਾਰਡ (ਈਪੀਆਈਸੀ) ਸੌਂਪੇ। ਸੀਈਓ ਨੇ ਕਿਹਾ ਕਿ ਸੋਹਨਾ ਅਤੇ ਮੋਹਨਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੋਵੇਂ ਵੱਖਰੇ ਤੌਰ ‘ਤੇ ਵੋਟ ਪਾ ਸਕਣ ਅਤੇ ਉਨ੍ਹਾਂ ਦੀ ਨਿੱਜਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਸੀ.ਈ.ਓ. ਨੇ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਬਣੇ ਪੰਜ ਵੋਟਰਾਂ ਨੂੰ ਈਪੀਆਈਸੀ ਕਾਰਡ ਸੰਕੇਤਕ ਰੂਪ ਵਿੱਚ ਸੌਂਪੇ, ਜਦਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ.ਸੀ.-ਕਮ. -ਡੀ.ਈ.ਓ.), ਜੋ ਸਮਾਗਮ ਵਿੱਚ ਆਨਲਾਈਨ ਸ਼ਾਮਲ ਹੋਏ, ਨੇ ਜ਼ਿਲ੍ਹਾ ਪੱਧਰ ‘ਤੇ ਨਵੇਂ ਬਣੇ ਵੋਟਰਾਂ ਨੂੰ ਈਪੀਆਈਸੀ ਕਾਰਡ ਸੌਂਪੇ। ਇਸ ਮੌਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਸੁਸ਼ੀਲ ਚੰਦਰਾ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ।

ਸੀ.ਈ.ਓ, ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ, ਡੀ.ਈ.ਓਜ਼, ਅਧਿਕਾਰੀਆਂ ਅਤੇ ਹਾਜ਼ਰੀਨ ਨੇ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦਾ ਵੀ ਪ੍ਰਣ ਲਿਆ। ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦਾ ਥੀਮ ਹੈ – ‘ਚੋਣਾਂ ਸਬੰਧੀ ਆਸਾਨ ਪਹੁੰਚ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ’।

ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।

ਸਮਾਗਮ ਦੌਰਾਨ ਪਟਿਆਲਾ ਦੇ ਫਾਈਨ ਆਰਟਸ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਡੀਸੀ ਦਫ਼ਤਰ ਪਟਿਆਲਾ ਤੋਂ ਇੱਕ ਵਰਚੁਅਲ ਲਾਈਵ ਪੇਂਟਿੰਗ ਬਣਾਈ, ਜਦੋਂ ਕਿ ਮੋਗਾ ਦੇ ਥੀਏਟਰ ਕਲਾਕਾਰਾਂ (ਭੰਡਾਂ)- ਸੁਖਦੇਵ ਸਿੰਘ ਲੱਧੜ ਅਤੇ ਇੰਦਰ ਮਾਣੂੰਕੇ ਨੇ ਮੋਗਾ ਡੀਸੀ ਦਫਤਰ ਤੋਂ ਲਾਈਵ ਹੋ ਕੇ ਕਲਾਕਾਰੀ ਦਿਖਾਈ ਤਾਂ ਜੋ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਜਾ ਸਕੇ।

ਸੀਈਓ ਨੇ ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਵੀ ਕੀਤਾ। ਜੇਤੂਆਂ ਨੂੰ ਜ਼ਿਲ੍ਹਾ ਪੱਧਰ ‘ਤੇ ਇਨਾਮ ਅਤੇ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

Leave a Reply

Your email address will not be published. Required fields are marked *