July 2, 2022

Aone Punjabi

Nidar, Nipakh, Nawi Soch

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਰਿਕਰਮਾ ‘ਚ ਕੱਢਿਆ ਨਗਰ ਕੀਰਤਨ,

1 min read

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਨਿਕਲਣ ਵਾਲਾ ਨਗਰ ਕੀਰਤਨ ਮੌਸਮ ਦੀ ਖ਼ਰਾਬੀ ਕਾਰਨ ਪ੍ਰਬੰਧਕਾਂ ਵੱਲੋਂ ਰੱਦ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਵਿਚ ਹੀ ਕੱਢਿਆ ਹੈ। ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੁੰਦਾ ਸੀ। ਹੁਣ ਇਹ ਨਗਰ ਕੀਰਤਨ ਸਿਰਫ਼ ਮਰਿਆਦਾ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰ ਕੇ ਅੱਧੇ ਘੰਟੇ ‘ਚ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਸਮਾਪਤ ਕੀਤਾ ਗਿਅਾ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪਾਲਕੀ ਵਿਚ ਸੁਸ਼ੋਭਿਤ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਦਾ ਹੋਇਆ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸੰਗਤਾਂ ਦੇ ਸਹਿਯੋਗ ਨਾਲ ਸੀਮਤ ਰੂਪ ਵਿਚ ਹੀ ਕੱਢਿਆ ਗਿਆ। ਨਗਰ ਕੀਰਤਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਹਰਜਾਪ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾ, ਸਕੱਤਰ ਸਿੰਘ, ਬਲਵਿੰਦਰ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਨਰਿੰਦਰ ਸਿੰਘ, ਇਕਬਾਲ ਸਿੰਘ, ਨਿਸ਼ਾਨ ਸਿੰਘ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *