July 5, 2022

Aone Punjabi

Nidar, Nipakh, Nawi Soch

ਸੰਗਰੂਰ ਵਿਖੇ ਨੌਜਵਾਨ ਕੁੜੀਆਂ ਅਤੇ ਮੁੰਡਿਆਂ ਨੇ ਸੜਕ ਉੱਤੇ ਹੀ ਸਾਰੀ ਰਾਤ ਕੱਟੀ ਹੈ।

1 min read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਵਿੱਚ ਬੇਰੁਜ਼ਗਾਰਾਂ ਟੈਂਕੀ ਉੱਤੇ ਚੜ੍ਹੇ ਹੋਏ ਹਨ ਅਤੇ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਪੁਲਿਸ ਭਰਤੀ ਨੂੰ ਲੈ ਕੇ ਸੀਐਮ ਦੇ ਸ਼ਹਿਰ ਸੰਗਰੂਰ ਵਿਖੇ ਨੌਜਵਾਨ ਕੁੜੀਆਂ ਅਤੇ ਮੁੰਡਿਆਂ ਨੇ ਸੜਕ ਉੱਤੇ ਹੀ ਸਾਰੀ ਰਾਤ ਕੱਟੀ ਹੈ।

ਬੇਰੁਜ਼ਗਾਰ ਨੌਜਵਾਨਾਂ ਦਾ ਕਹਿਣਾ ਹੈ ਕਿ 28 ਤਰੀਕ ਤੋਂ ਲੈ ਕੇ ਅੱਜ ਸਵੇਰ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਗੱਲ ਕਰਨ ਲਈ ਨਹੀਂ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਦੁਪਹਿਰ ਇੱਕ ਵਜੇ ਤੋਂ ਲੈ ਕੇ ਹੁਣ ਤੱਕ ਨੈਸ਼ਨਲ ਹਾਈਵੇ ਰੋਡ ਜਾਮ ਕੀਤਾ ਹੋਇਆ ਹੈ।

ਇਹ ਬੇਰੁਜ਼ਗਾਰ ਨੌਜਵਾਨ ਪੰਜਾਬ ਪੁਲਿਸ ਵਿਚ ਭਰਤੀ ਨੂੰ ਲੈ ਕੇ ਸਾਲ 2016 ਤੋਂ ਇੰਤਜ਼ਾਰ ਕਰ ਰਹੇ ਹਨ ਅਤੇ ਬੀਤੀ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਤੋਂ ਇਹ ਨੌਜਵਾਨ ਖ਼ਫ਼ਾ ਹਨ।ਦਰਸ਼ਨ ਕਰ ਰਹੇ ਨਵਦੀਪ ਸਿੰਘ ਅਤੇ ਅਮਨਦੀਪ ਕੌਰ ਨੇ ਦੱਸਿਆ ਕਿ 2016 ਵਿੱਚ 7416 ਅਸਾਮੀਆਂ ਦੀ ਭਰਤੀ ਕੀਤੀ ਗਈ ਸੀ। ਇਹ ਮਾਮਲਾ ਪਿਛਲੇ 6 ਸਾਲਾਂ ਤੋਂ ਲਟਕਿਆ ਹੋਇਆ ਹੈ। ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਜੁਆਇਨ ਨਹੀਂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਚੋਣਾਂ ਸਮੇਂ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰ ਬਣਦੇ ਹੀ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ।

Leave a Reply

Your email address will not be published. Required fields are marked *