ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਦੇਣ ਲਈ 10 ਤੋਂ 12 ਦਿਨ ਪਹਿਲਾਂ ਬਿਨੈ
1 min read
ਸਭ ਤੋਂ ਵੱਡਾ ਸਵਾਲ ਹੈ ਕਿ ਅਜਿਹੀ ਕੀ ਲੋਡ਼ ਪੈ ਗਈ ਕਿ ਕਾਨੂੰਨ ਬਦਲ ਕੇ ਰਾਤੋ-ਰਾਤ ਅਜਿਹੀ ਜੱਦੋਜਹਿਦ ਕੀਤੀ ਜਾ ਰਹੀ ਹੈ। ਜੋ ਸਿਆਸੀ ਪਾਰਟੀ ਰਜਿਸਟਰਡ ਹੋਵੇਗੀ, ਉਹ ਦੇਸ਼ ਦੀ ਜਨਤਾ ਸਾਹਮਣੇ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਿਸ਼ਤੇ ਜਨਤਕ ਕਰੇ। ਭਾਰਤੀ ਜਨਤਾ ਪਾਰਟੀ ਨੇ ਪਹਿਲਾਂ ਸੋਚਿਆ ਕਿ ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਅਤੇ ਅਮਰਿੰਦਰ ਸਿੰਘ ਨੂੰ ਅੱਗੇ ਕਰਕੇ ਆਮ ਆਦਮੀ ਪਾਰਟੀ ਨੂੰ ਰੋਕ ਸਕਦੇ ਹਨ ਪਰ ਜਦੋਂ ਆਮ ਆਦਮੀ ਪਾਰਟੀ ਨਾ ਰੁਕੀ ਤਾਂ ਨਵੀਂ ਪਾਰਟੀ ਦੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ।
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਭਾਜਪਾ ਦੇ ਦਬਾਅ ’ਚ ਚੋਣ ਕਮਿਸ਼ਨ ਨੇ ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਵੱਡਾ ਬਦਲਾਅ ਕੀਤਾ ਹੈ। ਇਸ ’ਤੇ ਪਲਟਵਾਰ ਕਰਦਿਆਂ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪ੍ਰਕਿਰਿਆ ਦਾ ਪਤਾ ਨਹੀਂ ਹੈ,
ਕੋਈ ਵੀ ਸਿਆਸੀ ਪਾਰਟੀ ਦਾ ਗਠਨ ਕਰ ਸਕਦਾ ਹੈ। ਉਥੇ ਸੰਯੁਕਤ ਸਮਾਜ ਮੋਰਚੇ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਦੇਣ ਲਈ ਉਨ੍ਹਾਂ 10 ਤੋਂ 12 ਦਿਨ ਪਹਿਲਾਂ ਬਿਨੈ ਕੀਤਾ ਸੀ।
ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਬਦਲਾਅ ਕਰਦੇ ਹੋਏ ਇਤਰਾਜ਼ਾਂ ਦੀ 30 ਦਿਨ ਦੀ ਸਮਾਂ-ਹੱਦ ਨੂੰ ਘਟਾ ਕੇ ਸੱਤ ਦਿਨ ਕਰ ਰਿਹਾ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਚੋਣਾਂ ਤੋਂ ਸਿਰਫ਼ 25 ਦਿਨ ਪਹਿਲਾਂ ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਕਰ ਰਿਹਾ ਹੈ
ਉਹ ਦੇਸ਼ ਦੀ ਜਨਤਾ ਸਾਹਮਣੇ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਿਸ਼ਤੇ ਜਨਤਕ ਕਰੇ। ਭਾਰਤੀ ਜਨਤਾ ਪਾਰਟੀ ਨੇ ਪਹਿਲਾਂ ਸੋਚਿਆ ਕਿ ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਅਤੇ ਅਮਰਿੰਦਰ ਸਿੰਘ ਨੂੰ ਅੱਗੇ ਕਰਕੇ ਆਮ ਆਦਮੀ ਪਾਰਟੀ ਨੂੰ ਰੋਕ ਸਕਦੇ ਹਨ ਪਰ ਜਦੋਂ ਆਮ ਆਦਮੀ ਪਾਰਟੀ ਨਾ ਰੁਕੀ ਤਾਂ ਨਵੀਂ ਪਾਰਟੀ ਦੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ।
ਕੋਈ ਵੀ ਸਿਆਸੀ ਪਾਰਟੀ ਚੋਣ ਕਮਿਸ਼ਨ ਨੂੰ ਬਿਨੈ ਕਰਦੀ ਹੈ ਕਿ ਉਹ ਖੇਤਰੀ ਦਲ ਦੇ ਰੂਪ ਵਿਚ ਰਜਿਸਟਰ ਹੋਣਾ ਚਾਹੁੰਦੀ ਹੈ ਜਾਂ ਰਾਸ਼ਟਰੀ ਪੱਧਰ ’ਤੇ। ਇਸ ਦੇ ਲਈ ਨਿਯਮ ਵੱਖ-ਵੱਖ ਹਨ। ਕਮਿਸ਼ਨ ਵੱਲੋਂ 30 ਦਿਨਾਂ ਤਕ ਇਤਰਾਜ਼ ਪ੍ਰਗਟਾਉਣ ਦਾ ਸਮਾਂ ਦਿੱਤਾ ਜਾਂਦਾ ਹੈ। ਉਸ ਤੋਂ ਬਾਅਦ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕਮਿਸ਼ਨ ਉਸ ਨੂੰ ਮਾਨਤਾ ਦਿੰਦਾ ਹੈ। ਇਸ ਪੂਰੀ ਪ੍ਰਕਿਰਿਆ ਵਿਚ ਚੋਣ ਜ਼ਾਬਤਾ ਲੱਗਣ ਜਾਂ ਨਾ ਲੱਗਣ ਦਾ ਕੋਈ ਮਤਲਬ ਨਹੀਂ ਹੁੰਦਾ।
