July 2, 2022

Aone Punjabi

Nidar, Nipakh, Nawi Soch

ਹਰਪਾਲ ਸਿੰਘ ਚੀਮਾ ਕਾਂਗਰਸ ਸਰਕਾਰ ਦੇ ਝੂਠ ਦਾ ਠੋਕ ਕੇ ਹਿਸਾਬ

1 min read
Harpal Singh Cheema: Will replicate Arvind Kejriwal's development model in  Punjab polls | India News,The Indian Express

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ 100 ਦਿਨਾਂ ਦੇ ਸ਼ਾਸਨ ਕਾਲ ‘ਚ 100 ਫ਼ੈਸਲਿਆਂ ਨੂੰ ਸੂਬੇ ਦੀ ਜਨਤਾ ਨਾਲ ਸ਼ਰੇਆਮ ਧੋਖਾ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਨੂੰ ਧੋਖੇ-ਦਰ-ਧੋਖੇ ਦਾ ਕਰਾਰਾ ਜਵਾਬ 2022 ‘ਚ ਦੇਣ ਲਈ ਪੰਜਾਬ ਦੇ ਲੋਕ ਤਿਆਰ-ਬਰ-ਤਿਆਰ ਬੈਠੇ ਹਨ। ਚੰਨੀ ਸਰਕਾਰ ਨੂੰ ਲੋਕਾਂ ਦੀ ਕਚਹਿਰੀ ‘ਚ ਕਾਂਗਰਸੀ ਵਾਅਦਾ-ਖਿਲਾਫੀਆਂ ਅਤੇ ਫੋਕੇ ਐਲਾਨਾਂ ਦੇ ਨਾਲ-ਨਾਲ ਇਸ ਕੂੜ ਪ੍ਰਚਾਰ ਲਈ ਇਸ਼ਤਿਹਾਰਾਂ ਅਤੇ ਬੋਰਡਾਂ-ਫਲੈਕਸਾਂ ਉੱਤੇ ਸਿਆਸੀ ਖ਼ਜ਼ਾਨੇ ‘ਚੋਂ ਫੂਕੇ ਜਾ ਰਹੇ ਕਰੋੜਾਂ ਅਰਬਾਂ ਰੁਪਏ ਦਾ ਹਿਸਾਬ ਵੀ ਦੇਣਾ ਪਵੇਗਾ, ਇਸ ਲਈ ਚੰਨੀ ਸਮੇਤ ਸਾਰੇ ਕਾਂਗਰਸੀ ਤਿਆਰੀ ਨਾਲ ਹੀ ਲੋਕਾਂ ‘ਚ ਜਾਣ।

ਐਤਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਚੰਨੀ ਸਰਕਾਰ ਵੱਲੋਂ ਅੱਜ ਜਾਰੀ ਕੀਤੇ 100 ਫ਼ੈਸਲਿਆਂ ਵਾਲੇ ਇਸ਼ਤਿਹਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ 100 ਵਿਚੋਂ ਸਿਰਫ਼ 25 ਫ਼ੈਸਲਿਆਂ ਤੇ ਗਜ਼ਟ ਨੋਟੀਫ਼ਿਕੇਸ਼ਨ ਦਾ ਵੇਰਵਾ ਸਰਕਾਰੀ ਇਸ਼ਤਿਹਾਰ ‘ਚ ਦਰਜ ਹੈ। ਇਨ੍ਹਾਂ 25 ਫ਼ੀਸਦੀ ਫ਼ੈਸਲਿਆਂ ‘ਚ ਜਿੰਨਾ ਫ਼ੈਸਲਿਆਂ ਦਾ ਜਨਤਾ ਨਾਲ ਸਿੱਧਾ ਸੰਬੰਧ ਹੈ, ਉਨ੍ਹਾਂ ਦੀ ਜ਼ਮੀਨੀ ਹਕੀਕਤ ਸਰਕਾਰ ਦੇ ਦਾਅਵਿਆਂ ਦੀ ਫ਼ੂਕ ਕੱਢਦੀ ਹੈ। ਮਿਸਾਲ ਵਜੋਂ 36 ਨੰਬਰ ਫ਼ੈਸਲੇ ‘ਚ ਕਿਹਾ ਗਿਆ ਹੈ ਕਿ ਰੇਤ ਤੇ ਬਜਰੀ ਦਾ ਪਿਟ ਹੈੱਡ ਰੇਟ 9 ਰੁਪਏ ਪ੍ਰਤੀ ਘਣ ਫੁੱਟ ਤੋਂ ਘਟਾ ਕੇ 5.5 ਰੁਪਏ ਪ੍ਰਤੀ ਘਣ ਫੁੱਟ ਕਰ ਦਿੱਤਾ ਗਿਆ ਹੈ। ਜਿਸ ਬਾਰੇ 10 ਨਵੰਬਰ 2021 ਨੂੰ ਨੋਟੀਫ਼ਿਕੇਸ਼ਨ ਹੋਈ ਸੀ।

Aam Aadmi Party punjab || MLA Harpal SIngh Cheema || Press Conference ||  Live Tej Channel - YouTube

ਚੀਮਾ ਨੇ ਚੰਨੀ ਸਰਕਾਰ ਨੂੰ ਬਾਦਲਾਂ ਨਾਲੋਂ ਵੀ ਝੂਠੀ ਅਤੇ ਕੈਪਟਨ ਨਾਲੋਂ ਵੀ ਫ਼ਰੇਬੀ ਸਰਕਾਰ ਦੱਸਦਿਆਂ ਪੁੱਛਿਆ ਕਿ ਚੰਨੀ ਆਪਣੇ 3 ਨੰਬਰ ਫ਼ੈਸਲੇ ‘ਬਿਜਲੀ ਸਮਝੌਤੇ ਰੱਦ’ ਬਾਰੇ ਪੰਜਾਬ ਦੇ ਲੋਕਾਂ ਨੂੰ ਐਨਾ ਝੂਠ ਕਿਵੇਂ ਬੋਲ ਸਕਦੇ ਹਨ? ਜਦਕਿ ਤਲਵੰਡੀ ਸਾਬੋ, ਰਾਜਪੁਰਾ ਅਤੇ ਗੋਇੰਦਵਾਲ ਪ੍ਰਾਈਵੇਟ ਥਰਮਲ ਪਲਾਂਟ ਅੱਜ ਵੀ ਉਸੇ ਰੇਟ ‘ਤੇ ਪੰਜਾਬ ਨੂੰ ਬਿਜਲੀ ਸਪਲਾਈ ਦੇ ਰਹੇ ਹਨ। ਸਰਕਾਰੀ ਸਕੂਲਾਂ ਦੇ ਅੱਠਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਜਾਣਗੀਆਂ ਵਾਲੇ 25 ਨੰਬਰ ਫ਼ੈਸਲੇ ‘ਤੇ ਟਿੱਪਣੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਵਿਅੰਗ ਕੀਤਾ ਕਿ ਸਰਦੀਆਂ ਸਿਖਰ ‘ਤੇ ਹਨ ਅਜੇ ਤੱਕ ਸਾਰਿਆਂ ਨੂੰ ਤਾਂ ਦੂਰ ਐਸ.ਸੀ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਵੀ ਸਕੂਲੀ ਵਰਦੀਆਂ ਨਸੀਬ ਨਹੀਂ ਹੋਈਆਂ। ਚੀਮਾ ਨੇ ਮੁੱਖ ਮੰਤਰੀ ਚੰਨੀ ਨੂੰ ਅਪੀਲ ਕੀਤੀ ਕਿ ਉਹ ਗ਼ਰੀਬ ਵਿਦਿਆਰਥੀਆਂ ਦੀ ਗ਼ਰੀਬੀ ਦਾ ਮਜ਼ਾਕ ਨਾ ਉਡਾਉਣ।

‘ਪੰਜਾਬ ‘ਚ ਨਸ਼ਿਆਂ ਵਿਰੁੱਧ ਲੜਾਈ ਨੂੰ ਅੰਤਿਮ ਪੜਾਅ ਤੱਕ ਲਿਜਾਣਾ ਅਤੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ ਵਾਲੇ 100 ਨੰਬਰ ਫ਼ੈਸਲੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਚੀਮਾ ਨੇ ਕਿਹਾ ਕਿ 100 ਦਿਨਾਂ ‘ਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਜਿਹੜੀ ਇਕਲੌਤੀ ਐਫ.ਆਈ.ਆਰ ਦਰਜ ਕੀਤੀ ਗਈ ਹੈ, ਇਹ ਵੀ ਸਿਆਸੀ ਸਟੰਟ ਸਾਬਤ ਹੋਈ ਹੈ, ਕਿਉਂਕਿ ਅਜੇ ਤੱਕ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਕਿਉਂਕਿ ਇਹ ‘ਫਿਕਸ ਮੈਚ’ ਹੈ। ਨਤੀਜਣ ਅੱਜ ਵੀ ਪੰਜਾਬ ਅੰਦਰ ਨਸ਼ਿਆਂ ਦਾ ਕਾਲਾ-ਕਾਰੋਬਾਰ ਜਿਉਂ ਦਾ ਤਿਉਂ ਜਾਰੀ ਹੈ।

Leave a Reply

Your email address will not be published. Required fields are marked *