ਹਰਿਆਣਾ ਵਿਚ ਹੁਣ ਸਥਾਨਕ ਨੌਜਵਾਨਾਂ ਨੂੰ ਮਿਲੇਗੀ ਨੌਕਰੀਆਂ ਵਿਚ ਪਹਿਲ
1 min read
ਹਰਿਆਣਾ ਸਰਕਾਰ ਨੇ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਵਿੱਚ ਤਰਜੀਹ ਦੇਣ ਸਬੰਧੀ ਐਕਟ ਨੂੰ ਨੋਟੀਫਾਈ ਕਰ ਦਿੱਤਾ ਹੈ। ਇਹ ਐਕਟ ਸੂਬੇ ਵਿੱਚ 15 ਜਨਵਰੀ 2022 ਤੋਂ ਲਾਗੂ ਹੋ ਜਾਵੇਗਾ। ਹਰਿਆਣਾ ਵਿੱਚ ਨਿੱਜੀ ਉਦਯੋਗਾਂ ਵਿੱਚ 75% ਨੌਕਰੀਆਂ ਸਥਾਨਕ ਨੌਜਵਾਨਾਂ ਨੂੰ ਦੇਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਹੁਣ ਸੂਬੇ ਦੇ ਨਿੱਜੀ ਉਦਯੋਗਾਂ ‘ਚ 50 ਹਜ਼ਾਰ ਰੁਪਏ ਨਹੀਂ ਸਗੋਂ 30 ਹਜ਼ਾਰ ਰੁਪਏ ਤੱਕ ਦੀਆਂ ਨੌਕਰੀਆਂ ‘ਚ ਸੂਬੇ ਦੇ ਨੌਜਵਾਨਾਂ ਨੂੰ 75 ਫੀਸਦੀ ਰਾਖਵਾਂਕਰਨ ਮਿਲੇਗਾ। ਇਸ ਨੂੰ ਰਾਜਪਾਲ ਨੇ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਸੀ। ਪਰ ਏਲਨਾਬਾਦ ਉਪ ਚੋਣ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਸ ਨੂੰ ਰੋਕ ਦਿੱਤਾ ਗਿਆ ਸੀਇਹ ਐਕਟ ਇਸੇ ਵਰ੍ਹੇ 2 ਮਾਰਚ ਨੂੰ ਪਾਸ ਕੀਤਾ ਗਿਆ ਸੀ ਜਿਸ ਅਨੁਸਾਰ ਪ੍ਰਾਈਵੇਟ ਖੇਤਰ ਵਿੱਚ ਨੌਕਰੀਆਂ ਲਈ ਹਰਿਆਣਾ ਦੇ ਨੌਜਵਾਨਾਂ ਵਾਸਤੇ 75 ਫੀਸਦ ਕੋਟਾਂ ਰਾਖਵਾਂ ਰੱਖਿਆ ਗਿਆ ਹੈ।।
