October 5, 2022

Aone Punjabi

Nidar, Nipakh, Nawi Soch

ਹੁਣ ਹਵਾਈ ਯਾਤਰਾ ਕਰਨ ਵਾਲਿਆਂ ਲਈ ਹੋਇਆ ਇਹ ਐਲਾਨ – ਲੋਕਾਂ ਚ ਖੁਸ਼ੀ

1 min read

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਦੇਸ਼ ਨੂੰ ਬਹੁਤ ਪ੍ਰਭਾਵਿਤ ਕੀਤਾ ਪਰ ਕਰੋਨਾ ਵੈਕਸੀਨਾਂ ਜਾਂ ਹੋਰ ਸਹੂਲਤਾਂ ਦੇ ਕਾਰਨ ਹੌਲੀ ਹੌਲੀ ਕਰੋਨਾ ਵਾਇਰਸ ਨਾਲ ਸਬੰਧਿਤ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ ਜਿਸ ਕਾਰਨ ਸਰਕਾਰਾਂ ਤੇ ਪ੍ਰਸ਼ਾਸਨ ਦੇ ਵੱਲੋਂ ਟੀਕਾਕਰਨ ਮੁਹਿੰਮ ਤੇ ਹੀ ਜ਼ੋਰ ਦਿੱਤਾ ਜਾ ਰਿਹਾ ਹੈ। ਪਰ ਕੁਝ ਲੋਕ ਕਰੋਨਾ ਵੈਕਸੀਨ ਲਗਵਾਉਣ ਤੋਂ ਗੁਰੇਜ਼ ਕਰ ਰਹੇ ਹਨ। ਜਿਸ ਦੇ ਚੱਲਦਿਆਂ ਹੁਣ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰਾਂ ਅਤੇ ਪ੍ਰਸ਼ਾਸਨ ਦੇ ਵੱਲੋਂ ਹਰ ਤਰ੍ਹਾਂ ਦੇ ਤਰੀਕੇ ਅਪਣਾਏ ਜਾ ਰਹੇ ਹਨ ਇਸ ਤਰ੍ਹਾਂ ਟੀਕਾਕਰਣ ਮੁਹਿੰਮ ਨੂੰ ਧਿਆਨ ਵਿਚ ਰਖਦੇ ਹੋਏ ਇੱਕ ਵੱਡਾ ਐਲਾਨ ਕੀਤਾ ਗਿਆ ਹੈ।

ਦੱਸ ਦਈਏ ਕਿ ਹੁਣ ਹਵਾਈ ਯਾਤਰਾ ਕਰਨ ਵਾਲੇ ਲੋਕਾਂ ਲਈ ਇੱਕ ਚੰਗੀ ਤੇ ਖੁਸ਼ੀ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਹਵਾਈ ਯਾਤਰਾ ਕਰਨ ਵਾਲੇ ਯਾਤਰੀ ਹੁਣ ਨੂੰ ਕਰੋਨਾ ਵੈਕਸੀਨ ਲਗਵਾਉਣ ਨਾਲ ਲਾਭ ਪ੍ਰਾਪਤ ਕਰ ਸਕਦੇ ਹਨ। ਦਰਅਸਲ ਇਨ੍ਹਾਂ ਯਾਤਰੀਆ ਨੂੰ ਹਵਾਈ ਜਹਾਜ਼ ਦੀ ਟਿਕਟ ਖ੍ਰੀਣ ਤੇ 10% ਦੀ ਛੂਟ ਦਿੱਤੀ ਜਾ ਰਹੀ ਹੈ। ਦੱਸ ਦਈਏ ਕਿ ਇਹ ਛੂਟ ਜਾ ਰਾਹਤ ਇੰਡੀਗੋ ਦੀਆਂ ਏਅਰ ਲਾਇੰਸ ਵੱਲੋਂ ਆਪਣੇ ਯਾਤਰੀਆ ਨੂੰ ਦਿੱਤੀ ਜਾ ਰਹੀ ਹੈ।

ਦੱਸ ਦੇਈਏ ਕਿ ਇਸ ਛੂਟ ਵਾਲੇ ਆਫਰ ਦਾ ਨਾਮ ਏਅਰ ਲਾਇਨਸ ਦੇ ਵੱਲੋ vaxi fare ਰੱਖਿਆ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੰਪਨੀ ਵੱਲੋ ਇਹ ਕਿਹਾ ਗਿਆ ਹੈ ਕਿ ਇਸ ਆਫਰ ਅਧੀਨ ਸਿਰਫ਼ ਉਨ੍ਹਾਂ ਲੋਕਾਂ ਨੂੰ ਲਾਭ ਮਿਲੇਗਾ ਜਿਨ੍ਹਾਂ ਲੋਕਾ ਦੇ ਵੱਲੋਂ ਕਰੋਨਾ ਸੰਬੰਧੀ ਟੀਕਾਕਰਣ ਕਰਵਾਇਆ ਗਿਆ ਹੋਵੇਗਾ।

ਦੱਸ ਦਈਏ ਕਿ ਕੰਪਨੀ ਵੱਲੋ ਜਾਣਕਾਰੀ ਦਿੱਤੀ ਹੈ ਕਿ ਇਸ ਤੋਂ ਇਲਾਵਾ ਕੰਪਨੀ ਇਹ ਛੂਟ ਉਨ੍ਹਾਂ ਲੋਕਾ ਨੂੰ ਦੇਵੇਗੀ ਜਿਹੜੇ ਲੋਕਾਂ ਦੇ ਵੱਲੋਂ ਪਹਿਲਾਂ ਟੀਕਾ ਲਗਵਾਇਆ ਗਿਆ ਹੋਵੇ ਅਤੇ ਉਹ ਬੁਕਿੰਗ ਭਾਰਤ ਤੋਂ ਕਰ ਰਹੇ ਹੋਣ ਤਾਂ ਉਨ੍ਹਾਂ ਨੂੰ 10% ਤੇ ਟਿਕਟ ਖ੍ਰੀਦਣਗੇ ਤੇ ਲਾਭ ਪ੍ਰਾਪਤ ਕਰ ਸਕਣਗੇ। ਪਰ ਇਸ ਲਾਭ ਲੈਣ ਲਈ ਕੋਵਿਡ ਟੀਕਾਕਰਨ ਦਾ ਸਰਟੀਫਿਕੇਟ ਕੋਲ ਹੋਣਾ ਜ਼ਰੂਰੀ ਹੈ ਜਾਂ ਆਰੋਗਿਆ ਸੇਤੂ ਐਪ ਉਤੇ ਟੀਕਾਕਰਨ ਦਾ ਸਟੇਟਸ ਦਿਖਾਉਣਾ ਹੋਵੇਗਾ ਇਨ੍ਹਾਂ ਤੋਂ ਬਿਨਾਂ ਇਸ ਲਾਭ ਨੂੰ ਪ੍ਰਾਪਤ ਨਹੀਂ ਕੀਤਾ ਜਾ ਸਕਦਾ।

Leave a Reply

Your email address will not be published. Required fields are marked *