ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਨੂੰ ਪੁਲਿਸ ਹਿਰਾਸਤ ‘ਚ, ਸੀਮਿੰਟ ਪਲਾਂਟ ਦਾ ਨੀਂਹ-ਪੱਥਰ ਰੱਖਣਗੇ CM
1 min read

ਮੁੱਖ ਮੰਤਰੀ ਚੰਨੀ ਪਹਿਲਾਂ ਪਿੰਡ ਦੇਹ ਕਲਾਂ ਵਿਖੇ ਕਰੋੜਾਂ ਦੀ ਲਾਗਤ ਵਾਲੇ ਸੀਮਿੰਟ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਦੁਪਹਿਰ ਮੁੱਖ ਮੰਤਰੀ ਪਿੰਡ ਘਾਬਦਾਂ ਵਿੱਚ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਉਣਗੇ। ਅੰਤ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਅਦ ਦੁਪਹਿਰ 2:00 ਵਜੇ ਬਨਾਸਰ ਬਾਗ, ਸੰਗਰੂਰ ਵਿਖੇ ਪਹੁੰਚਣਗੇ ਅਤੇ ਸੰਗਰੂਰ ਦੀ ਵਿਰਾਸਤ ਨੂੰ ਸਮਰਪਿਤ ਸੰਗਰੂਰ ਹੈਰੀਟੇਜ ਫੈਸਟੀਵਲ ‘ਜਸ਼ਨ-ਏ-ਵਿਰਾਸਤ’ ਦਾ ਉਦਘਾਟਨ ਕਰਨਗੇ।
ਪਹਿਲਾਂ ਤੋਂ ਹੀ ਜਿਵੇਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੋਇਆ ਸੀ ਉਸੇ ਤਹਿਤ ਹੀ ਅੱਜ ਪੁਲਿਸ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਪ੍ਰੀਤ ਸਿੰਘ ਖੇੜੀ ਨੂੰ ਹਿਰਾਸਤ ਵਿੱਚ ਲੈ ਲਿਆ।
.jpg?w=640&ssl=1)