1 ਕਿਲੋ 290 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ।
1 min read

ਐੱਸ ਟੀ ਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਇਕ ਕਾਰ ਸਵਾਰ 2 ਨੌਜਵਾਨ ਨੂੰ 1 ਕਿਲੋ 290 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 7 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪ੍ਰੈੱਸ ਕਾਨਫਰੰਸ ਦੇ ਦੌਰਾਨ ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਏ,ਐਸ,ਆਈ ਮੁਨੀਸ਼ ਰਿਆਤ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਫਿਰੋਜ਼ਪੁਰ ਰੋਡ ਨਜ਼ਦੀਕ ਜਦੋਂ ਅਲਟੋ ਕਾਰ ਸਵਾਰ 2 ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਚੋਂ 1 ਕਿਲੋ 290 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਅਰੋਪੀ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਗ਼ੈਰਕਾਨੂੰਨੀ ਕਾਰੋਬਾਰ ਦੇ ਵਿੱਚ ਲਿਪਤ ਹਨ ਅਤੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਹੈਰੋਇਨ ਲਿਆ ਕੇ ਲੁਧਿਆਣਾ ਦੇ ਅਲੱਗ ਅਲੱਗ ਇਲਾਕਿਆਂ ਵਿਚ ਸਪਲਾਈ ਕਰਦੇ ਹਨ। ਫੜੇ ਗਏ ਆਰੋਪੀਆਂ ਤੋਂ ਅੱਗੇ ਦੀ ਪੁੱਛਗਿੱਛ ਜਾਰੀ ਹੈ।