July 6, 2022

Aone Punjabi

Nidar, Nipakh, Nawi Soch

13 ਸਾਲਾਂ ਬਾਅਦ ਅਹਿਮਦਾਬਾਦ ‘ਚ ਹੋਏ ਸੀਰੀਅਲ ਬੰਬ ਧਮਾਕੇ ਦਾ ਸੁਣਾਇਆ ਫੈਸਲਾ

1 min read
Verdict on 2008 Ahmedabad serial blasts case likely today

 ਪਿਛਲੇ ਸਾਲ 3 ਸਤੰਬਰ ਨੂੰ 13 ਸਾਲ ਪਹਿਲਾਂ ਹੋਏ ਬੰਬ ਧਮਾਕਿਆਂ ਦੇ ਮਾਮਲੇ ਦੀ ਸੁਣਵਾਈ ਪੂਰੀ ਹੋਈ ਸੀ। ਹਾਲਾਂਕਿ ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ਵਿੱਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਲੰਬੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ 1100 ਗਵਾਹਾਂ ਦੇ ਬਿਆਨ ਦਰਜ ਕੀਤੇ।

26 ਜੁਲਾਈ 2008 ਨੂੰ ਅਹਿਮਦਾਬਾਦ ਸ਼ਹਿਰ ਵਿੱਚ 70 ਮਿੰਟਾਂ ਦੇ ਅੰਤਰਾਲ ਨਾਲ ਕੁੱਲ 21 ਬੰਬ ਧਮਾਕੇ ਹੋਏ। ਇਨ੍ਹਾਂ ਬੰਬ ਧਮਾਕਿਆਂ ‘ਚ 56 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 200 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇੰਡੀਅਨ ਮੁਜਾਹਿਦੀਨ ਨਾਲ ਜੁੜੇ ਲੋਕਾਂ ਨੇ ਇਨ੍ਹਾਂ ਬੰਬ ਧਮਾਕਿਆਂ ਨੂੰ ਅੰਜਾਮ ਦਿੱਤਾ ਸੀ। ਇੰਡੀਅਨ ਮੁਜਾਹਿਦੀਨ ਨੂੰ ਸਿਮੀ ਨਾਲ ਜੁੜਿਆ ਸੰਗਠਨ ਦੱਸਿਆ ਜਾਂਦਾ ਹੈ।

 2002 ਵਿੱਚ ਗੋਧਰਾ ਕਾਂਡ ਤੋਂ ਬਾਅਦ ਹੋਏ ਦੰਗਿਆਂ ਦਾ ਬਦਲਾ ਲੈਣ ਲਈ ਇੰਡੀਅਨ ਮੁਜਾਹਿਦੀਨ ਨੇ ਧਮਾਕੇ ਨੂੰ ਅੰਜਾਮ ਦਿੱਤਾ ਸੀ। ਅਹਿਮਦਾਬਾਦ ਵਿੱਚ ਹੋਏ ਧਮਾਕਿਆਂ ਤੋਂ ਕੁਝ ਦਿਨ ਬਾਅਦ ਪੁਲਿਸ ਨੇ ਸੂਰਤ ਵਿੱਚ ਕਈ ਥਾਵਾਂ ਤੋਂ ਬੰਬ ਬਰਾਮਦ ਕੀਤੇ ਸਨ। ਇਸ ਤੋਂ ਬਾਅਦ ਅਹਿਮਦਾਬਾਦ ਵਿੱਚ 20 ਅਤੇ ਸੂਰਤ ਵਿੱਚ 15 ਐਫਆਈਆਰ ਦਰਜ ਕੀਤੀਆਂ ਗਈਆਂ।

Leave a Reply

Your email address will not be published. Required fields are marked *