2 ਸੀਨੀਅਰ ਆਗੂ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ,
1 min read
ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸ ਪਾਰਟੀ ਤੋਂ ਵੱਖ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਵਿਚ ਸੀਨੀਅਰ ਆਗੂ ਤੇ ਲੁਧਿਆਣਾ ਤੋਂ 2 ਵਾਰ ਐਮਪੀ ਰਹਿ ਚੁੱਕੇ ਅਮਰੀਕ ਸਿੰਘ ਅਲੀਵਾਲ ਨੇ ਪੰਜਾਬ ਲੋਕ ਕਾਂਗਰਸ ਜੁਆਇਨ ਕਰ ਲਈ ਹੈ।
ਇਸੇ ਤਰ੍ਹਾਂ ਮਲੇਰਕੋਟਲਾ ਦੀ ਅਕਾਲੀ ਦਲ ਦੀ ਸਾਬਕਾ ਐਮਐਲਏ ਤੇ ਸਾਬਕਾ ਚੀਫ ਪਾਰਲੀਮੈਂਟਰੀ ਸੈਕਟਰੀ ਪੰਜਾਬ ਬੇਗਮ ਫਰਜ਼ਾਨਾ ਆਲਮ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਪੰਜਾਬ ਲੋਕ ਕਾਂਗਰਸ ਵਿਚ ਸ਼ਮੂਲੀਅਤ ਕਰ ਲਈ ਹੈ। ਇਸ ਨਾਲ ਜਿਥੇ ਕਾਂਗਰਸ ਨੂੰ ਝਟਕਾ ਲੱਗਾ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਝਟਕਾ ਲੱਗਾ ਹੈ।
