July 5, 2022

Aone Punjabi

Nidar, Nipakh, Nawi Soch

25 ਮਾਰਚ ਤਕ ਸਰਕਾਰ ਨੇ ਕੋਵਿਡ ਪਾਬੰਦੀਆਂ ਵਧਾ ਦਿੱਤੀਆਂ

1 min read

ਯੂਨੀਵਰਸਿਟੀਆਂ, ਕਾਲਜਾਂ (ਮੈਡੀਕਲ ਅਤੇ ਨਰਸਿੰਗ ਕਾਲਜਾਂ ਸਮੇਤ), ਸਕੂਲ, ਪੌਲੀਟੈਕਨਿਕ, ਆਈਟੀਆਈਐਸ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਤੇ ਸਿਖਲਾਈ ਸੰਸਥਾਵਾਂ ਨੂੰ ਲੋੜੀਂਦੇ ਸੋਸ਼ਲ ਡਿਸਟੈਂਸਿੰਗ ਨਿਯਮਾਂ, ਰੈਗੂਲਰ ਸੈਨੇਟਾਈਜ਼ੇਸ਼ਨ ਤੇ ਕੋਵਿਡ-19 ਨਿਯਮਾਂ ਨੂੰ ਅਪਣਾਉਂਦੇ ਹੋਏ ਸਰੀਰਕ ਕਲਾਸਾਂ ਲਗਾਉਣ ਦੀ ਇਜਾਜ਼ਤ ਹੈ। 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਫਿਜ਼ੀਕਲ ਕਲਾਸਾਂ ‘ਚ ਸ਼ਾਮਲ ਹੋਣ ਵੇਲੇ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣਾ ਲਾਜ਼ਮੀ ਹੈ। ਵਿਦਿਆਰਥੀਆਂ ਕੋਲ ਆਨਲਾਈਨ ਕਲਾਸਾਂ ‘ਚ ਸ਼ਾਮਲ ਹੋਣ ਦਾ ਬਦਲ ਹੋਵੇਗਾ। ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਸਪੋਰਟਸ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ ਆਦਿ 75 ਫ਼ੀਸਦ ਨਾਲ ਖੋਲ੍ਹੇ ਜਾ ਸਕਦੇ ਹਨ। ਏਸੀ ਬੱਸਾਂ ‘ਚ 50 ਫ਼ੀਸਦ ਸਵਾਰੀਆਂ ਬਿਠਾਈਆਂ ਜਾ ਸਕਦੀਆਂ ਹਨ। ਪ੍ਰਾਈਵੇਟ ਤੇ ਸਰਕਾਰੀ ਅਦਾਰਿਆਂ ‘ਚ ਮਾਸਕ ਪਾਉਣਾ ਲਾਜ਼ਮੀ ਹੈ। ਪੰਜਾਬ ‘ਚ ਐਂਟਰੀ ਲਈ ਵੈਕਸੀਨ ਤੇ ਕੋਰੋਨਾ ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ।

Leave a Reply

Your email address will not be published. Required fields are marked *