July 6, 2022

Aone Punjabi

Nidar, Nipakh, Nawi Soch

29 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ

1 min read

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ 29 ਨਵੰਬਰ ਨੂੰ ਕੀਤੀ ਜਾਵੇਗੀ। ਇਸ ਸਬੰਧ ਵਿਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਵਿਖੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਇਸ ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿੱਖ ਗੁਰਦੁਆਰਾ ਐਕਟ ਅਨੁਸਾਰ ਹਰ ਸਾਲ ਨਵੰਬਰ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ, ਜਿਸ ਸਬੰਧ ਵਿਚ 21 ਦਿਨ ਪਹਿਲਾਂ ਘੋਸ਼ਣਾ ਜ਼ਰੂਰੀ ਹੁੰਦੀ ਹੈ। ਇਸ ਵਾਰ 29 ਨਵੰਬਰ ਨੂੰ ਜਨਰਲ ਹਾਊਸ ਦੌਰਾਨ ਇਹ ਚੋਣ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਜਾਵੇਗੀ।

ਇਸੇ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨ ਤਾਰਨ ਵਿਖੇ 200 ਲੜਕੀਆਂ ਨੂੰ ਮੁਫ਼ਤ ਵਿਦਿਆ ਦੇਣ ਲਈ ਕੇਂਦਰ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿਚ ਮਾਝਾ ਖੇਤਰ ਦੀਆਂ ਲੋੜਵੰਦ ਅਤੇ ਹੁਸ਼ਿਆਰ ਸਿੱਖ ਲੜਕੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਦੁਆਬਾ ਖੇਤਰ ਵਿਚ ਮਾਤਾ ਗੁਜਰੀ ਜੀ ਕਾਲਜ ਕਰਤਾਰਪੁਰ ਵਿਖੇ 200 ਬੱਚੀਆਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਮਾਲਵਾ ਇਲਾਕੇ ਵਿਚ ਤਖ਼ਤ ਸ੍ਰੀ ਦਮਦਮਾ ਸਾਹਬ ਵਿਖੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ 200 ਲੜਕੀਆਂ ਨੂੰ ਮੁਫ਼ਤ ਵਿੱਦਿਆ ਦਿੱਤੀ ਜਾ ਰਹੀ ਹੈ, ਜਿਨ੍ਹਾਂ ਵਿਚ ਜ਼ਿਆਦਾਤਰ ਜੰਮੂ ਕਸ਼ਮੀਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚੀਆਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ, ਉਨ੍ਹਾਂ ਦੇ ਹੋਸਟਲ ਅਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ।

Leave a Reply

Your email address will not be published. Required fields are marked *