32 ਕਿਸਾਨ ਜਥੇਬੰਦੀਆਂ ਨੇ ਅੱਜ ਸੱਦੀ ਅਹਿਮ ਮੀਟਿੰਗ, CM ਚਿਹਰੇ ਦਾ ਹੋ ਸਕਦੇ ਐਲਾਨ ਕਿਸਾਨ ਲੜਨਗੇ ਅਗਾਮੀ ਵਿਧਾਨ ਸਭਾ ਚੋਣਾਂ,
1 min read
ਅਗਾਮੀ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਿਸਾਨ ਜਥੇਬੰਦੀਆਂ ਇਕ ਸਾਂਝਾ ਪਲੇਟਫਾਰਮ, ਫੋਰਮ ਬਣਾ ਕੇ ਵਿਧਾਨ ਸਭਾ ਚੋਣਾਂ ਲੜਨਗੀਆਂ । ਚੋਣਾਂ ਲੜਨ ਅਤੇ ਅਗਲੀ ਰਣਨੀਤੀ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਚੰਡੀਗਡ਼੍ਹ ਵਿਖੇ ਇਕ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਅੰਤਮ ਫ਼ੈਸਲਾ ਲਿਆ ਜਾਵੇਗਾ। ਸੂਤਰ ਦੱਸਦੇ ਹਨ ਕਿ ਪਿਛਲੇ ਕੁਝ ਦਿਨਾਂ ਤੋਂ ਕਿਸਾਨ ਯੂਨੀਅਨਾਂ ਦੇ ਆਗੂ ਚੋਣਾਂ ਨੂੰ ਲੈ ਕੇ ਮੰਥਨ ਕਰ ਰਹੇ ਹਨ ਅਤੇ ਕਰੀਬ ਦੋ ਦਰਜਨ ਤੋਂ ਵੱਧ ਕਿਸਾਨ ਜਥੇਬੰਦੀਆਂ ਨੇ ਚੋਣਾਂ ਲੜਨ ਲਈ ਹਾਮੀ ਭਰ ਦਿੱਤੀ ਹੈ ਜਦ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ )ਧੜੇ ਨੇ ਚੋਣਾਂ ਲੜਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ ।
ਸੂਤਰ ਦੱਸਦੇ ਹਨ ਕਿ ਕਿਸਾਨ ਜਥੇਬੰਦੀਆਂ ਨੇ ਸਾਂਝਾ ਫਰੰਟ ਬਣਾ ਕੇ ਚੋਣਾਂ ਲੜਨ ਦਾ ਫ਼ੈਸਲਾ ਕਰ ਲਿਆ ਹੈ ਅਤੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਕੀਤਾ ਜਾਵੇਗਾ। ਖ਼ਾਸ ਕਰ ਕੇ ਆਮ ਆਦਮੀ ਪਾਰਟੀ ਤੋਂ ਵਿਸ਼ੇਸ਼ ਦੂਰੀ ਬਣਾ ਕੇ ਰੱਖੀ ਜਾਵੇਗੀ ।
ਕਿ ਗੁਰਨਾਮ ਸਿੰਘ ਚੜੂਨੀ ਨੇ ਪਹਿਲਾਂ ਹੀ ਸੰਯੁਕਤ ਸੰਘਰਸ਼ ਪਾਰਟੀ ਦੇ ਬੈਨਰ ਹੇਠ ਰਾਜਨੀਤਕ ਫੋਰਮ ਬਣਾਕ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ।
ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਬਣਾਏ ਜਾਣ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ ਕਰੀਬ ਇਕ ਸਾਲ ਤਕ ਕਿਸਾਨਾਂ ਨੇ ਦਿੱਲੀ ਦੀ ਸਰਹੱਦ ‘ਤੇ ਧਰਨਾ ਲਗਾ ਕੇ ਰੱਖਿਆ ਅਤੇ ਭਾਰਤ ਸਰਕਾਰ ਖ਼ਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ।ਸਿੱਟੇ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।ਪ੍ਰਧਾਨ ਮੰਤਰੀ ਦੇ ਨਾਂ ਸਿਰਫ ਤਿੰਨ ਖੇਤੀ ਕਾਨੂੰਨ ਵਾਪਸ ਕੀਤੇ ਸਗੋਂ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਸਮੇਤ ਹੋਰਨਾਂ ਮੰਗਾਂ ਵੀ ਮੰਨ ਲਈਆਂ ਸਨ। ਹੁਣ ਕਿਸਾਨਾਂ ਵੱਲੋਂ ਨਵੀਂ ਫੋਰਮ ਬਣਾ ਕੇ ਚੋਣਾਂ ਲੜਨ ਨਾਲ ਪੰਜਾਬ ਦੀ ਰਾਜਨੀਤੀ ਦੇ ਨਵੇਂ ਸਮੀਕਰਨ ਬਣ ਜਾਣਗੇ ।
