AAP ਨੂੰ ਵੱਡਾ ਝਟਕਾ, ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਦਿੱਤਾ ਪਾਰਟੀ ਤੋਂ ਅਸਤੀਫਾ, ਕਾਂਗਰਸ ‘ਚ ਹੋਣਗੇ ਸ਼ਾਮਲ
1 min read
ਪੰਜਾਬ ‘ਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ‘ਚ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ। ਮੰਗਲਵਾਰ AAP ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਟਵੀਟ ਰਾਹੀਂ ਇਸ ਅਰਵਿੰਦ ਕੋਜਰੀਵਾਲ ਨੂੰ ਪਾਰਟੀ ਦੀ ਮੁੱਢਲੀ ਮੈਂਬਰੀ ਤੋਂ ਆਪਣਾ ਅਸਤੀਫਾ ਭੇਜਿਆ। ਟਵੀਟ ‘ਚ ਉਨ੍ਹਆਂ ਨੇ AAP ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਟੈਗ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਸ਼ਾਮ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹੋਣਗੇ।
ਆਪ’ ‘ਚ ਬਗਾਵਤ, ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਨਾ ਐਲਾਨਣ ‘ਤੇ ਚੁੱਕਿਆ ਗਿਆ ਕਦਮ
ਦੱਸਿਆ ਜਾਂਦਾ ਹੈ ਕਿ ਰੁਪਿੰਦਰ ਕੌਰ ਰੂਬੀ ਹੁਣ ਕਾਂਗਰਸ ਨਾਲ ਹੱਥ ਮਿਲਾਉਣ ਜਾ ਰਹੀ ਹੈ। ਕਾਂਗਰਸ ਲੀਡਰਸ਼ਿਪ ਵੱਲੋਂ ਬੁੱਧਵਾਰ ਨੂੰ ਸ਼ਾਮ 4 ਵਜੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਅਜਿਹੇ ‘ਚ ਰੂਬੀ ਕਾਂਗਰਸ ‘ਚ ਸ਼ਾਮਲ ਹੋ ਸਕਦੀ ਹੈ।’ਆਪ’ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਾ ਐਲਾਨੇ ਜਾਣ ‘ਤੇ ਰੂਬੀ ਨਾਰਾਜ਼ ਸੀ। ਰੂਬੀ ਨੇ ਮਾਨਸਾ ਅਤੇ ਬਠਿੰਡਾ ਦੇ ਦੌਰੇ ਦੌਰਾਨ ਵੀ ਅਰਵਿੰਦ ਕੇਜਰੀਵਾਲ ਦੇ ਪ੍ਰੋਗਰਾਮ ਵਿਚ ਸ਼ਿਰਕਤ ਨਹੀਂ ਕੀਤੀ। ਜਾਗਰਣ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਰੂਬੀ ਨੇ ਕਿਹਾ ਕਿ ਪਾਰਟੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਅਸਤੀਫ਼ਾ ਦਿੱਤਾ ਹੈ |
