July 6, 2022

Aone Punjabi

Nidar, Nipakh, Nawi Soch

Americaਤੋਂ ਆ ਗਈ ਇਹ ਵੱਡੀ ਖਬਰ – ਇੰਡੀਆ ਦੀ ਜਨਤਾ ਚ ਛਾਈ ਖੁਸੀ ਦੀ ਲਹਿਰ

1 min read

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਦੇ ਬਹੁਤ ਸਾਰੇ ਲੋਕ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ America ਜਾਣ ਦੇ ਸੁਪਨੇ ਵੇਖਦੇ ਹਨ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਕਾਨੂੰਨੀ ਅਤੇ ਗੈਰਕਾਨੂੰਨੀ ਤਰੀਕੇ ਵੀ ਅਪਣਾਏ ਜਾਂਦੇ ਹਨ। ਉਥੇ ਹੀ America ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਬਹੁਤ ਸਾਰੇ ਵੀਜ਼ਾ ਧਾਰਕਾਂ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਪਰ ਨਵੇਂ ਬਣੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਪਹਿਲਾਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਕਾਫੀ ਹੱਦ ਤੱਕ ਕਟੌਤੀ ਕਰ ਦਿੱਤੀ ਗਈ ਹੈ ਜਿਸ ਨਾਲ ਕਈ ਲੋਕਾਂ ਨੂੰ ਰਾਹਤ ਮਿਲੀ ਹੈ। ਆਏ ਦਿਨ ਹੀ America ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਜਾਂਦੀ ਹੈ।

ਹੁਣ America ਸਰਕਾਰ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਭਾਰਤ ਵਾਸੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਚ ਵਨ ਬੀ ਵੀਜ਼ਾ ਧਾਰਕਾਂ ਨੂੰ ਜੋ ਬਾਇਡਨ ਪ੍ਰਸ਼ਾਸਨ ਵੱਲੋਂ ਇਕ ਹੋਰ ਰਾਹਤ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਇਮੀਗ੍ਰੇਸ਼ਨ ਸਬੰਧੀ ਇਕ ਹੋਰ ਅਨੁਕੂਲ ਕਦਮ ਚੁੱਕਿਆ ਗਿਆ ਹੈ। ਜਿਸ ਦੇ ਤਹਿਤ ਹੁਣ ਹਜ਼ਾਰਾਂ ਉਨ੍ਹਾਂ ਭਾਰਤੀ-ਅਮਰੀਕੀ ਔਰਤਾਂ ਨੂੰ ਕੰਮ ਕਰਨ ਦਾ ਮੌਕਾ ਮਿਲੇਗਾ। ਜਿਸ ਵਾਸਤੇ ਕੰਮ ਕਰਨ ਦੇ ਅਧਿਕਾਰ ਤਹਿਤ ਸਵੈ ਮਨਜ਼ੂਰੀ ਦੇਣ ਲਈ ਸਹਿਮਤੀ ਦਿੱਤੀ ਗਈ ਹੈ।

ਕਿਉਂਕਿ ਬਹੁਤ ਸਾਰੇ ਨੌਜਵਾਨ ਐੱਚ 1 ਬੀ ਵੀਜ਼ਾ ਧਾਰਕ ਆਪਣੇ ਜੀਵਨ ਸਾਥੀ ਨੂੰ ਅਮਰੀਕਾ ਬੁਲਾਉਦੇ ਹਨ। ਭਾਰਤ ਅਤੇ ਚੀਨ ਦੇ ਬਹੁਤ ਸਾਰੇ ਲੋਕ America ਦੀਆਂ ਤਕਨੌਲਜੀ ਕੰਪਨੀਆਂ ਵਿੱਚ ਨੌਕਰੀਆਂ ਹਾਸਲ ਕਰਦੇ ਹਨ। ਇਹ ਵੀਜ਼ਾ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕੰਪਨੀਆਂ ਵਿੱਚ ਨੌਕਰੀ ਦੇਣ ਦੀ ਇਜਾਜ਼ਤ ਦੇਣ ਵਾਲੇ ਕਰਮਚਾਰੀਆਂ ਦੇ ਹਿਤ ਵਿਚ ਹੈ। ਇਸ ਦੀ ਇਜ਼ਾਜਤ ਵਾਸਤੇ ਕੁਝ ਮਹੀਨੇ ਪਹਿਲਾਂ ਹੀ ਅਮਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ ਵੱਲੋਂ ਪ੍ਰਵਾਸੀਆਂ ਦੇ ਜੀਵਨ ਸਾਥੀ ਵੱਲੋਂ ਮੁਕੱਦਮਾ ਦਾਇਰ ਕੀਤਾ ਗਿਆ ਸੀ।

ਜਿਸ ਉਪਰ ਵਿਚਾਰ ਚਰਚਾ ਕਰਨ ਤੋਂ ਬਾਅਦ ਹੋਮਲੈਂਡ ਸਕਿਊਰਟੀ ਵਿਭਾਗ ਵੱਲੋਂ ਇਸ ਤੇ ਫੈਸਲਾ ਕੀਤਾ ਗਿਆ ਹੈ। ਇਹ ਵੀਜ਼ਾ ਕੰਮ ਕਰਨ ਵਾਲੇ ਉਨ੍ਹਾਂ ਕਰਮਚਾਰੀਆਂ ਦੇ ਰਿਸ਼ਤੇਦਾਰਾਂ ਅਤੇ ਪਰਿਵਾਰਾਂ ਨੂੰ ਜਾਰੀ ਕੀਤਾ ਜਾਂਦਾ ਹੈ। ਜੋ America ਵਿੱਚ ਪਹਿਲਾਂ ਹੀ ਰੁਜ਼ਗਾਰ ਆਧਾਰਤ ਕਨੂੰਨੀ ਸਥਾਈ ਨਿਵਾਸੀ ਦਰਜੇ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕੇ ਹਨ। ਇਹ ਵੀਜ਼ਾ ਹਾਸਲ ਕਰਨ ਵਾਲੇ ਵਧੇਰੇ ਭਾਰਤੀ ਆਈ ਟੀ ਪੇਸ਼ੇਵਰ ਹਨ।

Leave a Reply

Your email address will not be published. Required fields are marked *