July 2, 2022

Aone Punjabi

Nidar, Nipakh, Nawi Soch

BSF ਦਾ ਘੇਰਾ ਵਧਾਉਣ ਦੇ ਮਾਮਲੇ ‘ਚ ਕਾਂਗਰਸ MP ਮਨੀਸ਼ ਤਿਵਾੜੀ ਨੇ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਚੰਨੀ ਨੂੰ ਪੁੱਛੇ ਸਵਾਲ

1 min read

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੂਬੇ ਦੀ ਚਰਨਜੀਤ ਸਿੰਘ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ਵੱਲੋਂ ਸਰਹੱਦੀ ਖੇਤਰ ‘ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਘੇਰਾ ਵਧਾਉਣ ਦੇ ਮਾਮਲੇ ‘ਚ ਚੰਨੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ ਕਦਮ ਨੂੰ ਹੁਣ ਤੱਕ ਸੁਪਰੀਮ ਕੋਰਟ ਵਿੱਚ ਚੁਣੌਤੀ ਕਿਉਂ ਨਹੀਂ ਦਿੱਤੀ।ਦੱਸ ਦੇਈਏ ਕਿ ਇਸ ਮਾਮਲੇ ‘ਤੇ ਪੰਜਾਬ ‘ਚ ਕਾਫੀ ਸਿਆਸਤ ਗਰਮਾਈ ਹੋਈ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੋਮਵਾਰ ਸਵੇਰੇ ਇੱਕ ਟਵੀਟ ਕਰਕੇ ਸਰਹੱਦੀ ਖੇਤਰ ਵਿੱਚ ਬੀਐਸਐਫ ਦੀ ਜਾਂਚ ਦਾ ਦਾਇਰਾ ਵਧਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸਟੈਂਡ ਉੱਤੇ ਸਵਾਲ ਚੁੱਕੇ ਹਨ। ਮਨੀਸ਼ ਤਿਵਾੜੀ ਨੇ ਟਵੀਟ ਵਿੱਚ ਲਿਖਿਆ ਹੈ ਕਿ ਬੀਐਸਐਫ ਨੂੰ 50 ਕਿਲੋਮੀਟਰ ਤੱਕ ਵਧਾਏ ਹੋਏ ਕਰੀਬ ਇੱਕ ਮਹੀਨਾ ਹੋ ਗਿਆ ਹੈ ਅਤੇ ਹੁਣ ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਅਜਿਹੇ ‘ਚ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਅਜੇ ਤੱਕ ਸੁਪਰੀਮ ਕੋਰਟ ‘ਚ ਚੁਣੌਤੀ ਕਿਉਂ ਨਹੀਂ ਦਿੱਤੀ।

ਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਸੰਵਿਧਾਨ ਦੀ ਧਾਰਾ 131 ਤਹਿਤ ਇਸ ਨੋਟੀਫਿਕੇਸ਼ਨ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਾ ਮਹਿਜ਼ ਪ੍ਰਤੀਕਾਤਮਕ ਹੈ। ਇਸ ਤਰ੍ਹਾਂ ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਸਰਹੱਦੀ ਖੇਤਰ ਵਿੱਚ ਬੀ.ਐਸ.ਐਫ ਦਾ ਘੇਰਾ ਵਧਾਉਣ ਦੇ ਵਿਰੋਧ ‘ਤੇ ਸਵਾਲ ਖੜ੍ਹੇ ਕੀਤੇ ਹਨ।

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸਰਹੱਦੀ ਖੇਤਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਘੇਰੇ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਸੀ। ਪੰਜਾਬ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸਮੇਤ ਕਈ ਹੋਰ ਪਾਰਟੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਇਸ ਸਬੰਧੀ ਸਰਬ ਪਾਰਟੀ ਮੀਟਿੰਗ ਸੱਦੀ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਗਿਆ। ਇਸ ਦੇ ਨਾਲ ਹੀ ਅੱਜ ਤੋਂ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਵੀ ਇਹ ਮੁੱਦਾ ਵਿਚਾਰਿਆ ਜਾਵੇਗਾ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਕਦਮ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਸੀ ਕਿ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਇਹ ਕਦਮ ਜ਼ਰੂਰੀ ਹੈ। ਮਨੀਸ਼ ਤਿਵਾੜੀ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਕਰੀਬੀ ਮੰਨਿਆ ਜਾਂਦਾ ਹੈ।

Leave a Reply

Your email address will not be published. Required fields are marked *