CEC ਦੀ ਬੈਠਕ, ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਲਗਾਏਗੀ ਮੋਹਰ !
1 min read
ਸੋਮਵਾਰ ਨੂੰ ਆਪਣੀ ਮੁੱਖ ਚੋਣ ਕਮੇਟੀ (CEC) ਦੀ ਬੈਠਕ ਬੁਲਾਈ ਹੈ। ਇਸ ਬੈਠਕ ‘ਚ ਉਮੀਦਵਾਰਾਂ ਦੀ ਚੋਣ ‘ਤੇ ਮੰਥਨ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਉਮੀਦਵਾਰਾਂ ਦੀ ਚੋਣ ਸਬੰਧੀ ਮਤਭੇਦ ਸਾਹਮਣੇ ਆ ਰਹੇ ਹਨ। ਉੱਥੇ ਹੀ ਸੀਈਸੀ ਉੱਤਰਾਖੰਡ ਚੋਣਾਂ ਲਈ ਉਮੀਦਵਾਰਾਂ ਦੀ ਬਾਕੀ ਸੂਚੀ ‘ਤੇ ਵੀ ਫੈਸਲਾ ਕਰੇਗੀ। ਕਾਂਗਰਸ ਨੇ ਪੰਜਾਬ ‘ਚ ਬਾਕੀ 31 ਸੀਟਾਂ ਦੇ ਉਮੀਦਵਾਰਾਂ ‘ਤੇ ਚਰਚਾ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ‘ਚ ਕਾਂਗਰਸ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਸੀਨੀਅਰ ਆਗੂ ਅੰਬਿਕਾ ਸੋਨੀ ਤੇ ਪੰਜਾਬ ਦੀ ਕਾਂਗਰਸ ਸਕ੍ਰੀਨਿੰਗ ਕਮੇਟੀ ਦੇ ਪ੍ਰਧਾਨ ਅਜੈ ਮਾਕਨ ਸ਼ਾਮਲ ਹਨ।
