September 21, 2021

Aone Punjabi

Nidar, Nipakh, Nawi Soch

Covid-19: ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੇ ਸਿੰਘ ਸੰਧੂ ਦਾ ਦਿਹਾਂਤ

1 min read

ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਮੋਹਾਲੀ ਦੇ ਫੋਰਟੀਜ਼ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਜੇਰੇ ਇਲਾਜ ਸਨ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਭਤੀਜੇ ਦੇ ਅਭੈ ਸਿੰਘ ਸੰਧੂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿਟ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ।ਮੁੱਖ ਮੰਤਰੀ ਨੇ ਟਵਿਟ ਕੀਤਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਭਤੀਜੇ ਅਭੈ ਸਿੰਘ ਸੰਧੂ ਜੀ ਦੇ ਦੇਹਾਂਤ ਬਾਰੇ ਜਾਣਕੇ ਦੁੱਖ ਹੋਇਆ, ਜੋ ਲੰਬੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਉਸ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਅਸੀਂ ਉਸ ਦੇ ਇਲਾਜ ‘ਤੇ ਆਉਣ ਵਾਲੇ ਖਰਚੇ ਨੂੰ ਸਹਿਣ ਕਰਾਂਗੇ. ਵਾਹਿਗੁਰੂ ਉਸਨੂੰ ਸਦੀਵੀ ਸ਼ਾਂਤੀ ਬਖਸ਼ਣ। ਇਸ ਤੋਂ ਇਲਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਹੀਦ ਭਗਤ ਸਿੰਘ ਭਤੀਜੇ ਦੇ ਅਭੈ ਸਿੰਘ ਸੰਧੂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਅਤੇ ਸਮਾਜ ਸੇਵਕ ਵਜੋਂ ਉਨ੍ਹਾਂ ਦੇ ਕੰਮ ਨੂੰ ਯਾਦ ਕੀਤਾ।ਅਭੈ ਸਿੰਘ ਸੰਧੂ ਇਨਕਲਾਬੀ ਆਗੂ ਭਗਤ ਸਿੰਘ ਦੇ ਛੋਟੇ ਭਰਾ ਕੁਲਬੀਰ ਸਿੰਘ ਦਾ ਪੁੱਤਰ ਸੀ।

Leave a Reply

Your email address will not be published. Required fields are marked *