COVID-19: ਸੁਪਰੀਮ ਕੋਰਟ ਵੱਲੋਂ ਕੈਦੀਆਂ ਨੂੰ 90 ਦਿਨਾਂ ਦੀ ਪੈਰੋਲ ’ਤੇ ਛੱਡਣ ਦਾ ਹੁਕਮ
1 min read
ਸੁਪਰੀਮ ਕਰੋਟ ਨੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵਧਣ ਦਾ ਨੋਟਿਸ ਲੈਂਦਿਆਂ ਉਨ੍ਹਾਂ ਕੈਦੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ ਜਿਨ੍ਹਾਂ ਦੀ ਜ਼ਮਾਨਤ ਬੀਤੇ ਸਾਲ ਮਾਰਚ ਵਿੱਚ ਮਨਜ਼ੂਰ ਕੀਤੀ ਗਈ ਸੀ। ਅਦਾਲਤ ਨੇ ਇਹ ਫ਼ੈਸਲਾ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਘੱਟ ਕਰਨ ਲਈ ਲਿਆ ਹੈ।
ਸਰਵਉੱਚ ਅਦਾਲਤ ਨੇ ਕਿਹਾ ਕਿ ਜਿਨ੍ਹਾਂ ਕੈਦੀਆਂ ਨੂੰ ਬੀਤੇ ਸਾਲ ਪੈਰੋਲ ’ਤੇ ਛੱਡਿਆ ਗਿਆ ਸੀ , ਉਨ੍ਹਾਂ ਨੂੰ ਮੁੜ 90 ਦਿਨ ਦੀ ਪਰੋਲ ਦਿੱਤੀ ਜਾਵੇ।
ਇਸ ਨਾਲ ਜੇਲ੍ਹ ਵਿਚ ਬੰਦ ਕੈਦੀਆਂ ਦੀ ਗਿਣਤੀ ਤੁਰੰਤ ਘਟੇਗੀ। 90 ਦਿਨਾਂ ਬਾਅਦ ਸਾਰੇ ਕੈਦੀ ਵਾਪਸ ਜੇਲ੍ਹ ਆ ਜਾਣਗੇ। ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿੱਚ ਸਾਰੇ ਰਾਜਾਂ ਨੂੰ ਇੱਕ ਕਮੇਟੀ ਗਠਿਤ ਕਰਨ ਲਈ ਕਿਹਾ ਹੈ। ਕਮੇਟੀ ਤੈਅ ਕਰੇਗੀ ਕਿ ਕਿਹੜੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਮਾਮੂਲੀ ਅਪਰਾਧ ਵਿੱਚ ਬੰਦ ਕੈਦੀਆਂ ਨੂੰ ਤਰਜੀਹ ਦਿੱਤੀ ਜਾਵੇਗੀ।
ਕਰੋਨਾ ਦੀ ਪਿਛਲੀ ਲਹਿਰ ਵਿੱਚ ਸੁਪਰੀਮ ਕੋਰਟ ਨੇ ਪੈਰੋਲ ‘ਤੇ ਕੈਦੀਆਂ ਨੂੰ ਰਿਹਾਅ ਕਰਨ ਦੇ ਆਦੇਸ਼ ਦਿੱਤੇ ਸਨ। ਹੁਣ ਉਹ ਕੈਦੀ ਵਾਪਸ ਜੇਲ੍ਹ ਆ ਗਏ ਹਨ। ਹੁਣ ਕੈਦੀਆਂ ਨੂੰ ਰਿਹਾਅ ਕਰਨ ਦੀ ਪ੍ਰਕਿਰਿਆ ਦੁਬਾਰਾ ਸ਼ੁਰੂ ਹੋਵੇਗੀ। ਪੀਟੀਆਈ