May 13, 2021

Aone Punjabi

Nidar, Nipakh, Nawi Soch

Ajnala ਦੇਰ ਰਾਤ ਨਾਈਟ ਕਰਫਿਊ ਦੇ ਚਲਦੇ ਵੀ ਚੋਰਾਂ ਦੇ ਹੌਸਲੇ ਬੁਲੰਦ

1 min read

ਚੋਰਾਂ ਨੇ ਇਲੈਕਟ੍ਰਾਨਿਕ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ
 ਚੋਰ ਫਰਿੱਜਾਂ, ਏਸੀ, ਐਲਈਡੀ , ਪੱਖੇ ਅਤੇ ਹੋਰ ਸਾਮਾਨ ਲੈ ਕੇ ਹੋਏ ਫ਼ਰਾਰ  
ਦੁਕਾਨਦਾਰ ਦਾ ਲੱਖਾਂ ਦਾ ਹੋਇਆ ਨੁਕਸਾਨ 
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਭਾਵੇਂ ਕਿ ਸਰਕਾਰ ਵੱਲੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ ਪਰ ਇਸਦੇ ਬਾਵਜੂਦ ਵੀ ਚੋਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਤੇ ਉਹ ਆਪਣੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਬਿਨਾਂ ਕਿਸੇ ਡਰ ਦੇ ਅੰਜਾਮ ਦੇ ਰਹੇ ਹਨ I ਬੀਤੀ ਰਾਤ ਚੋਰ ਅਜਨਾਲਾ ਸ਼ਹਿਰ ਦੀ ਇਕ ਇਲੈਕਟ੍ਰਾਨਿਕ ਦੀ ਦੁਕਾਨ ਤੇ ਕਰੀਬ ਤਿੰਨ ਲੱਖ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ।

ਇਸ ਮੌਕੇ ਦੁਕਾਨਦਾਰ ਬੱਗਾ ਸਿੰਘ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਉਨ੍ਹਾਂ ਦੀ ਦੁਕਾਨ ਤੇ ਚੋਰੀ ਹੋ ਰਹੀ ਹੈ ਅਤੇ ਉਹ ਮੌਕੇ ਤੇ ਪਹੁੰਚੇ ਤਾਂ ਦੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਸੀ ਸ਼ੀਸ਼ੇ ਟੁੱਟੇ ਹੋਏ ਸਨ ਅਤੇ ਅਤੇ ਅੰਦਰੋਂ ਕਾਫ਼ੀ ਸਾਮਾਨ ਗਾਇਬ ਸੀ ਸੜਕ ਦੇ ਉੱਪਰ ਫਰਿੱਜਾਂ ਅਤੇ ਹੋਰ ਸਾਮਾਨ ਵੀ ਪਿਆ ਹੋਇਆ ਸੀ ਉਨ੍ਹਾਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ  


ਇਸ ਮੌਕੇ ਸਬ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੌਲ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

Leave a Reply

Your email address will not be published. Required fields are marked *