PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ
1 min readਦੇਸ਼ ‘ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਉੱਚ ਪੱਧਰੀ ਬੈਠਕ ਕਰ ਰਹੇ ਹਨ। ਸੂਤਰਾਂ ਮੁਤਾਬਕ ਇਸ ਬੈਠਕ ਵਿਚ ਕੋਰੋਨਾ ਆਫ਼ਤ ‘ਤੇ ਚਰਚਾ ਹੋਵੇਗੀ, ਇਸ ਦੇ ਨਾਲ ਹੀ ਟੀਕਾਕਰਨ ਤੇਜ਼ ਕਰਨ ਨੂੰ ਲੈ ਕੇ ਚਰਚਾ ਹੋਵੇਗੀ।

ਪ੍ਰਧਾਨ ਮੰਤਰੀ ਵੱਲੋਂ ਸੱਦੀ ਉੱਚ ਪੱਧਰੀ ਬੈਠਕ ਸ਼ੁਰੂ ਹੋ ਗਈ ਹੈ , ਜਿਸ ਦੀ ਪ੍ਰਧਾਨਗੀ PM ਮੋਦੀ ਕਰ ਰਹੇ ਹਨ। ਇਸ ਮੀਟਿੰਗ ਵਿਚ ਸਿਹਤ ਮੰਤਰੀ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹੋਣਗੇ। ਇਸ ਬੈਠਕ ‘ਚ ਕੋਰੋਨਾ ਆਫ਼ਤ ਅਤੇ ਟੀਕਾਕਰਣ ਨੂੰ ਲੈ ਕੇ ਚਰਚਾ ਹੋਵੇਗੀ।

ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚਲਦਿਆਂ ਹਾਲਾਤ ਬਹੁਤ ਚਿੰਤਾਜਨਕ ਬਣੇ ਹੋਏ ਹਨ। ਬੀਤੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 3.26 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ 3890 ਲੋਕਾਂ ਦੀ ਮੌਤ ਹੋਈ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਮਹਾਮਾਰੀ ਨੂੰ ਇਕ ਅਦ੍ਰਿਸ਼ ਦੁਸ਼ਮਣ ਕਰਾਰ ਦਿੰਦੇ ਹੋਏ ਕਿਹਾ ਸੀ ਕਿ ਸਰਕਾਰ ਇਸ ਮਹਾਮਾਰੀ ਨਾਲ ਮੁਕਾਬਲੇ ਵਿਚ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਦੇਸ਼ ਇਸ ਲੜਾਈ ਵਿਚ ਜਿੱਤ ਹਾਸਲ ਕਰੇਗਾ।