PM ਮੋਦੀ 5 ਨੂੰ ਆਉਣਗੇ ਪੰਜਾਬ,
1 min read
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜ ਜਨਵਰੀ ਨੂੰ ਫਿਰੋਜ਼ਪੁਰ ‘ਚ ਤਜਵੀਜ਼ਸ਼ੁਦਾ ਰੈਲੀ ਨੂੰ ਇਤਿਹਾਸ ਬਣਾਉਣ ਲਈ ਭਾਜਪਾ ਨੇ ਅੱਡੀ-ਚੋਟੀ ਦਾ ਜ਼ੋਰ ਲਗਾ ਦਿੱਤਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਅੱਜ ਫਿਰੋਜ਼ਪੁਰ ‘ਚ ਮੀਟਿੰਗ ਕੀਤੀ। ਸ਼ੇਖਾਵਤ ਨੇ ਅੱਜ ਜਿੱਥੇ ਦੂਸਰੀਆਂ ਪਾਰਟੀਆਂ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕੀਤਾ, ਉੱਥੇ ਹੀ ਕਿਸਾਨ ਅੰਦੋਲਨ ਦੌਰਾਨ ਭਾਜਪਾ ਛੱਡ ਕੇ ਆਏ ਆਗੂਆਂ ਦੀ ਘਰ ਵਾਪਸੀ ਦੀ ਸੰਭਾਵਨਾ ਨੂੰ ਬਰਕਰਾਰ ਦੱਸਿਆ।
