ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 4.14 ਲੱਖ ਨਵੇਂ ਕੇਸ ਅਤੇ 3915 ਮੌਤਾਂ
1 min read
ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਹੋਰ ਵੀ ਖ਼ਤਰਨਾਕ ਹੁੰਦੀ ਜਾ ਰਹੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਭਾਰਤ ‘ਚ ਅੰਕੜੇ ਹੈਰਾਨ ਅਤੇ ਪ੍ਰੇਸ਼ਾਨ ਕਰਨ ਵਾਲੇ ਸਾਹਮਣੇ ਆ ਰਹੇ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ।ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 4 ਲੱਖ 14 ਹਜ਼ਾਰ 188 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂਕਿ 3,915 ਲੋਕਾਂ ਦੀ ਮੌਤ ਹੋਈ ਹੈ।

ਇਸ ਦੌਰਾਨ ਪਿਛਲੇ 24 ਘੰਟਿਆਂ ਵਿੱਚ 3 ਲੱਖ 31 ਹਜ਼ਾਰ 507 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ।ਕੇਂਦਰੀ ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕਰਦੇ ਹੋਏ ਦੱਸਿਆ ਕਿ ਦੇਸ਼ ‘ਚ ਕੁੱਲ ਮਾਮਲਿਆਂ ਦੀ ਗਿਣਤੀ 2,14,91,598 ਹੋ ਗਈ ਹੈ, ਜਿਸ ‘ਚੋਂ 2,34,083 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 36,45,164 ਹੈ। ਹੁਣ ਤੱਕ 1,76,12,351 ਮਰੀਜ਼ ਠੀਕ ਹੋ ਗਏ ਹਨ।

ਉੱਥੇ ਹੀ ਹੁਣ ਤੱਕ 16,49,73,058 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।ਕੇਂਦਰ ਸਰਕਾਰ ਨੇ ਮੁੱਖ ਵਿਗਿਆਨੀ ਸਲਾਹਕਾਰ ਦੇ ਵਿਜੈ ਰਾਘਵਨ ਨੇ ਕਿਹਾ ਹੈ ਕਿ ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਵੀ ਆਵੇਗੀ ਪਰ ਇਹ ਨਹੀਂ ਪਤਾ ਕਿ ਇਹ ਕਦੋਂ ਆਵੇਗੀ ਪਰ ਸਾਨੂੰ ਇਸ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਇੰਨੀ ਭਿਆਨਕ ਤੇ ਲੰਬੀ ਹੋਵੇਗੀ ਇਸ ਦਾ ਅੰਦਾਜ਼ਾ ਨਹੀਂ ਲਾਇਆ ਗਿਆ ਸੀ।