January 17, 2022

Aone Punjabi

Nidar, Nipakh, Nawi Soch

ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਪਹੁੰਚਣ ਲਈ ਲੁਧਿਆਣਾ ਪੁਲੀਸ ਕਮਿਸ਼ਨਰ ਨੂੰ ਸੰਸਦ ਰਵਨੀਤ ਬਿੱਟੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ, ਕੇਹਾ ਧਾਰਮਿਕ ਭਾਵਨਾਵਾਂ ਭੜਕਾਉਣ ਨੂੰ ਲੈ ਕੇ ਮਾਮਲਾ ਦਰਜ, ਬਸਪਾ ਦੇ ਆਗੂ ਵੀ ਰਹੇ ਨਾਲ ਮੌਜੂਦ

..ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਿਚਕਾਰ ਗੱਠਜੋੜ ਦਾ ਅਸਰ ਹੁਣ ਜ਼ਮੀਨੀ ਪੱਧਰ ਤੇ ਵਿਖਾਈ ਦੇਣ ਲੱਗਾ ਹੈ ਅੱਜ ਲੁਧਿਆਣਾ ਵਿੱਚ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦੇ ਖ਼ਿਲਾਫ਼ ਅਕਾਲੀ ਦਲ ਵੱਲੋਂ ਅੱਜ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦੇ ਨਾਂ ਇਕ ਸ਼ਿਕਾਇਤ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਮੰਗ ਕੀਤੀ ਕਿ ਰਵਨੀਤ ਬਿੱਟੂ ਦੇ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਉਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਯਤਨ ਕੀਤਾ ਹੈ ਜਿਸ ਕਰਕੇ ਉਸ ਤੇ ਐੱਸਸੀ ਐੱਸਟੀ ਐਕਟ ਦੇ ਤਹਿਤ ਮਾਮਲਾ ਦਰਜ ਹੋਣਾ ਚਾਹੀਦਾ ਹੈ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਬਸਪਾ ਦੇ ਆਗੂ ਵੀ ਮੌਜੂਦ ਰਹੇ, ਅਕਾਲੀ ਦਲ ਵੱਲੋਂ ਦਲਜੀਤ ਸਿੰਘ ਚੀਮਾ ਮਹੇਸ਼ਇੰਦਰ ਗਰੇਵਾਲ ਪਵਨ ਕੁਮਾਰ ਟੀਨੂੰ ਰਣਜੀਤ ਢਿੱਲੋਂ ਸ਼ਰਨਜੀਤ ਢਿੱਲੋਂ ਅਤੇ ਹੋਰ ਵੀ ਕਈ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ..
ਇਸ ਦੌਰਾਨ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਵਨੀਤ ਬਿੱਟੂ ਖੁਦ ਸ੍ਰੀ ਆਨੰਦਪੁਰ ਸਾਹਿਬ ਚੋਣਾਂ ਲੜ ਚੁੱਕੇ ਨੇ ਅਤੇ ਸ਼ਹਿਦ ਖੁਦ ਹੀ ਉਹ ਉੱਥੋਂ ਦਾ ਇਤਿਹਾਸ ਭੁੱਲ ਗਏ ਨੇ ਉਨ੍ਹਾਂ ਕਿਹਾ ਕਿ ਜੋ ਭਾਸ਼ਾ ਉਹਨਾਂ ਨੇ ਵਰਤੀ ਹੈ ਉਸ ਦਾ ਮਤਲਬ ਸਿੱਧੇ ਤੌਰ ਤੇ ਹੀ ਨਿਕਲਦਾ ਹੈ ਕਿ ਇਹ ਦੋਵੇਂ ਪਵਿੱਤਰ ਸਥਾਨ ਹਨ ਅਤੇ ਇਨ੍ਹਾਂ ਦੀਆਂ ਸੀਟਾ ਅਪਵਿੱਤਰ ਲੋਕਾਂ ਨੂੰ ਦੇ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਜਿਸ ਦੀ ਅਕਾਲੀ ਦਲ ਅਤੇ ਬਸਪਾ ਕੜੇ ਸ਼ਬਦਾਂ ਚ ਨਿਖੇਧੀ ਕਰਦੇ ਨੇ ਉਨ੍ਹਾਂ ਕਿਹਾ ਕਿ ਸਰਕਾਰ ਕਾਂਗਰਸ ਦੀ ਹੈ ਇਸ ਕਰਕੇ ਪੁਲੀਸ ਕਮਿਸ਼ਨਰ ਨੂੰ ਇਸ ਵਿਚ ਟਾਲ ਮਟੋਲ ਨਹੀਂ ਕਰਨੀ ਚਾਹੀਦੀ ਸਗੋਂ ਤੁਰੰਤ ਉਸ ਤੇ ਪਰਚਾ ਦਰਜ ਕਰਕੇ ਰਵਨੀਤ ਬਿੱਟੂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ ਉਧਰ ਦੂਜੇ ਪਾਸੇ ਬਸਪਾ ਦੇ ਪੰਜਾਬ ਜਨਰਲ ਸਕੱਤਰ ਗੁਰਮੇਲ ਸਿੰਘ ਨੇ ਕਿਹਾ ਕਿ ਰਵਨੀਤ ਬਿੱਟੂ ਨੂੰ ਸਿੱਖ ਇਤਿਹਾਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਜਿਸ ਕਰਕੇ ਉਹ ਅਜਿਹੀ ਬੇਤੁਕੀ ਬਿਆਨਬਾਜ਼ੀ ਕਰਦੇ ਨੇ ਉਨ੍ਹਾਂ ਖਿਲਾਫ ਸਖ਼ਤ ਐਕਸ਼ਨ ਪੁਲੀਸ ਨੂੰ ਲੈਣਾ ਚਾਹੀਦਾ ਹੈ..

Leave a Reply

Your email address will not be published. Required fields are marked *