December 1, 2022

Aone Punjabi

Nidar, Nipakh, Nawi Soch

ਅਜਨਾਲਾ ਚ ਕਾਂਗਰਸ ਨੂੰ ਲਗਾ ਜਬਰਦਸਤ ਝਟਕਾ

1 min read

ਹਲਕਾ ਅਜਨਾਲਾ ਅੰਦਰ ਕਾਂਗਰਸ ਪਾਰਟੀ ਨੂੰ ਉਸ ਵੇਲੇ ਜ਼ਬਰਦਸਤ ਝਟਕਾ ਲੱਗਾ ਜਦੋਂ ਅਜਨਾਲਾ ਦੇ ਬਲਜੀਤ ਸਿੰਘ ਸੰਗਮ ਪੈਲੇਸ ਵਾਲੇ  ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਅੱਜ ਹਲਕਾ ਅਜਨਾਲਾ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ  ਜਿਨ੍ਹਾਂ ਨੂੰ ਬੋਨੀ ਅਜਨਾਲਾ ਵੱਲੋਂ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ  

ਇਸ ਮੌਕੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਬਲਜੀਤ ਸਿੰਘ ਸੰਗਮ ਪੈਲੇਸ ਵਾਲੇ ਅੱਜ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਤੋਂ ਦੁਖੀ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਜਿਨ੍ਹਾਂ ਨੂੰ ਪਾਰਟੀ ਵੱਲੋਂ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ,  ਇਸ ਮੌਕੇ ਉਨ੍ਹਾਂ ਕੈਪਟਨ ਤੇ ਵੀ ਤੰਜ ਕੱਸਿਆ  

ਇਸ ਮੌਕੇ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ  ਲੋਕਾਂ ਨੇ ਕਿਹਾ ਕਿ ਉਹ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਅਤੇ ਬਹੁਤ ਖ਼ੁਸ਼ੀ ਮਹਿਸੂਸ ਕਰ ਰਹੇ ਹਨ ਉਨ੍ਹਾਂ ਦੱਸਿਆ ਕਿ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਦੇ ਚਲਦੇ ਉਹ ਬਹੁਤ ਦੁਖੀ ਸਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਕਾਲੀ ਦਲ ਨੂੰ ਜਿਤਾਉਣਗੇ  

Leave a Reply

Your email address will not be published. Required fields are marked *