ਅਧਿਆਪਕ ਜਥੇਬੰਦੀਆਂ ਨੇ ਸਾੜੇ ਪੰਜਾਬ ਸਰਕਾਰ ਦੇ ਪੁਤਲੇ
1 min read

ਵੱਖ ਵੱਖ ਜਥੇਬੰਦੀਆਂ ਵੱਲੋਂ ਸੂਬਾ ਸਰਕਾਰ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਘੇਰਿਆ ਜਾ ਰਿਹਾ ਉਥੇ ਅੱਜ ਅੱਜ ਮੋਗਾ ਵਿਖੇ ਪੰਜਾਬ ਰਾਜ ਅਧਿਆਪਕ ਗੱਠਜੋਡ਼ ਦੇ ਸੱਦੇ ਤੇ ਮੋਗਾ ਜ਼ਿਲ੍ਹੇ ਦੇ ਸਮੂਹ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਨੇਚਰ ਪਾਰਕ ਵਿਖੇ ਇਕੱਠੇ ਹੋ ਹੋ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆ ਨੇ ਦੱਸਿਆ ਕਿ ਅੱਜ ਦੇ ਇਸ ਅਰਥੀ ਫੂਕ ਮੁਜ਼ਾਹਰੇ ਇਸ ਲਈ ਕੀਤੇ ਜਾ ਰਹੇ ਹਨ ਕਿ ਜਿਥੇ ਪੰਜਾਬ ਸਰਕਾਰ ਆਪਣੇ ਚਹੇਤਿਆਂ ਦੇ ਭੱਤੇ ਅਤੇ ਪੈਨਸ਼ਨਾਂ ਵੱਡੇ ਰੂਪ ਵਿੱਚ ਵਧਾ ਰਹੀ ਹੈ ਉਥੇ ਮੁਲਾਜ਼ਮ ਵਰਗ ਨਾਲ ਸ਼ਰ੍ਹੇਆਮ ਧੱਕਾ ਕਰ ਰਹੀ ਹੈ । ਜਿਸ ਵਿੱਚ ਪੰਜਾਬ ਸਰਕਾਰ ਨੇ ਪੇ ਕਮਿਸ਼ਨ ਵਿਚ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਮਹਿੰਗਾਈ ਦੀ ਦਰ ਅਨੁਸਾਰ ਨਾ ਤਾਂ ਲਾਭ ਦਿੱਤੇ ਹਨ ਅਤੇ ਨਾ ਕਿਸੇ ਕਿਸਮ ਦਾ ਕੋਈ ਬਕਾਇਆ ਜਾਰੀ ਕੀਤਾ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਮੁਲਾਜ਼ਮਾਂ ਦਾ ਗੁਜ਼ਾਰਾ ਬਹੁਤ ਔਖਾ ਹੋ ਜਾਵੇਗਾ । ਇਸ ਮੌਕੇ ਆਗੂਆਂ ਨੇ ਬੋਲਦੇ ਹੋਏ ਕਿਹਾ ਇਕ ਪਾਸੇ ਐਮਐਲਏ-ਐਮਪੀ ਅਤੇ ਰਾਜ ਸਭਾ ਦੇ ਮੈਂਬਰ ਮੋਟੀਆਂ ਪੈਨਸ਼ਨਾਂ ਅਤੇ ਭੱਤੇ ਲੈ ਰਹੇ ਹਨ ਦੂਜੇ ਪਾਸੇ ਮੁਲਾਜ਼ਮਾਂ ਤੋਂ ਸਾਰੀ ਉਮਰ ਦੀ ਸੇਵਾ ਪੈਨਸ਼ਨ ਵੀ ਖੋਹ ਲਈ ਹੈ । 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੋਂ ਪੈਨਸ਼ਨ ਦਾ ਹੱਕ ਵੀ ਖੋਹਿਆ ਜਾ ਚੁੱਕਾ ਹੈ ਇਨ੍ਹਾਂ ਆਗੂਆਂ ਨੇ ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਦੇ ਹੋਏ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਸੜਕਾਂ ਤੇ ਧੱਕੇ ਖਾ ਰਹੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਲਈ ਕਿਹਾ ਅਖ਼ੀਰ ਵਿੱਚ ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਤਰੁੱਟੀਆਂ ਦੂਰ ਨਹੀਂ ਕਰਦੀ ਅਤੇ ਮੁਲਾਜ਼ਮਾਂ ਨੂੰ ਬਣਦਾ ਹੱਕ ਨਹੀਂ ਦਿੰਦੀ ਤਾਂ 21 ਜੁਲਾਈ ਨੂੰ ਮੁਹਾਲੀ ਚੰਡੀਗਡ਼੍ਹ ਵਿਖੇ ਵਿਸ਼ਾਲ ਰੋਸ ਰੈਲੀ ਕਰ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ ।