August 8, 2022

Aone Punjabi

Nidar, Nipakh, Nawi Soch

ਅਰਦਾਸ ਕਰਨ ਵਾਲੇ ਇਕ ਗ੍ਰੰਥੀ ਗੁਰਮੇਲ ਸਿੰਘ ਦੇ ਹੱਕ ਵਿੱਚ ਨਿੱਤਰੀ ਭਾਰਤੀ ਜਨਤਾ ਪਾਰਟੀ

1 min read
ਬਠਿੰਡਾ ਦੇ ਬੀੜ ਤਲਾਬ ਬਸਤੀ ਵਿਚਲੇ ਗੁਰਦੁਆਰਾ ਸਾਹਿਬ ਵਿਚ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਦੀ ਅਰਦਾਸ ਕਰਨ ਅਤੇ  ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਾਹਰ ਲਿਆਉਣ ਲਈ ਕੀਤੀ ਗਈ ਅਰਦਾਸ ਤੋਂ ਬਾਅਦ ਪੈਦਾ ਹੋਏ ਵਿਵਾਦ ਵਿੱਚ ਹੁਣ ਭਾਰਤੀ ਜਨਤਾ ਪਾਰਟੀ ਗ੍ਰੰਥੀ ਸਿੰਘ ਦੇ ਹੱਕ ਵਿੱਚ ਨਿੱਤਰ ਆਈ ਹੈ  ਬੀਜੇਪੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਗ੍ਰੰਥੀ ਸਿੰਘ ਵੱਲੋਂ ਜੋ ਅਰਦਾਸ ਕੀਤੀ ਗਈ ਹੈ ਉਸ ਦਾ ਅਸੀਂ ਸਵਾਗਤ ਕਰਦੇ ਹਾਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਦਲਿਤ ਭਾਈਚਾਰੇ ਨਾਲ ਸਬੰਧਤ ਪੰਜਾਬ ਦਾ ਮੁੱਖ ਮੰਤਰੀ ਵਾਲੇ ਦਿੱਤੇ ਬਿਆਨ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਸਬਕਾ ਸਾਥ ਸਬਕਾ ਵਿਕਾਸ ਤਹਿਤ ਹੀ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਹਰ ਵਿਅਕਤੀ ਨੂੰ ਇਹ ਅਰਦਾਸ ਕਰਨੀ ਚਾਹੀਦੀ ਹੈ  ਉਨ੍ਹਾਂ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਦੁਆਰਾ ਕਿਸੇ ਤਰ੍ਹਾਂ ਦੀ ਕਾਰਵਾਈ ਗ੍ਰੰਥੀ ਸਿੰਘ ਖ਼ਿਲਾਫ਼ ਕੀਤੀ ਗਈ ਤਾਓ ਇਸ ਕਾਰਵਾਈ ਦਾ ਵਿਰੋਧ ਕਰਨਗੇ  

Leave a Reply

Your email address will not be published. Required fields are marked *