August 1, 2021

Aone Punjabi

Nidar, Nipakh, Nawi Soch

ਆਦਮੀ ਪਾਰਟੀ ਦੀ ਲੁਧਿਆਣਾ ਦੇ ਸਨਅਤਕਾਰਾਂ ਨਾਲ ਹੋਈ ਬੈਠਕ ਹਰਪਾਲ ਚੀਮਾ ਨੇ ਕੀਤਾ ਵਾਅਦਾ, ਸੱਤਾ ਚ ਆਉਂਦਿਆਂ ਹੀ ਸਿਸਟਮ ਨੂੰ ਕਰਾਂਗੇ ਸੌਖਾ, ਕਿਹਾ ਬਿਜਲੀ ਕਰਾਰ ਕਰਾਂਗੇ ਰੱਦ, 300 ਤੋਂ ਬਾਅਦ ਆਉਣ ਵਾਲੀ ਯੂਨਿਟ ਦਾ ਹੀ ਆਏਗਾ ਬਿੱਲ

1 min read

A/L : ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਆਪਣੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਅੰਦਰ ਸਨਅਤਕਾਰਾਂ ਦੇ ਨਾਲ ਇਕ ਵਿਸ਼ੇਸ਼ ਬੈਠਕ ਰੱਖੀ ਗਈ ਜਿਸ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਵਾਅਦਾ ਵੀ ਕੀਤਾ ਹਰਪਾਲ ਚੀਮਾ ਨੇ ਇਸ ਦੌਰਾਨ ਦਿੱਲੀ ਸਰਕਾਰ ਵੱਲੋਂ ਸੁਪਰੀਮ ਕੋਰਟ ਚ ਪਾਈ ਗਈ ਪਟੀਸ਼ਨ ਨੂੰ ਲੈ ਕੇ ਆਪਣੀ ਸਫਾਈ ਦਿੱਤੀ ਅਤੇ ਪੰਜਾਬ ਦੀ ਸੂਬਾ ਸਰਕਾਰ ਅਤੇ ਸਾਬਕਾ ਅਕਾਲੀ ਭਾਜਪਾ ਸਰਕਾਰ ਤੇ ਸਵਾਲ ਖਡ਼੍ਹੇ ਕੀਤੇ ਪੰਜਾਬ ਦੀ ਵਿੱਚ ਸਰਪਲੱਸ ਬਿਜਲੀ ਦੇ ਦਾਅਵੇ ਕਰਨ ਵਾਲੇ ਹੁਣ ਕਿੱਥੇ ਨੇ।

V/O : ਹਰਪਾਲ ਚੀਮਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਐਲਾਨ ਤੇ ਬਿਆਨ ਦਿੰਦਿਆਂ ਕਿਹਾ ਕਿ ਜੇਕਰ 301 ਯੂਨਿਟ ਮਹੀਨੇ ਦੀਆਂ ਵਰਤੀਆਂ ਜਾਣਗੀਆਂ ਤਾਂ ਸਿਰਫ਼ ਇੱਕ ਯੂਨਿਟ ਦਾ ਬਿੱਲ ਹੀ ਖਪਤਕਾਰਾਂ ਨੂੰ ਦੇਣਾ ਹੋਵੇਗਾ, ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਮੁਸ਼ਕਲਾਂ ਆ ਰਹੀਆਂ ਹਨ ਸੱਤਾ ਚ ਆਉਂਦਿਆਂ ਹੀ ਆਮ ਆਦਮੀ ਪਾਰਟੀ ਇਸ ਦਾ ਹੱਲ ਕਰੇਗੀ ਅਤੇ ਸਿਸਟਮ ਨੂੰ ਸੁਖਾਲਾ ਬਣਾਵੇਗੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਕੈਪਟਨ ਸਰਕਾਰ ਨੇ ਵੈਟ ਰਿਫੰਡ ਦੇ ਮਾਮਲੇ ਵਿਚ 2017 ਇਸ ਤੋਂ ਪਹਿਲਾਂ ਦੇ ਮਾਮਲਿਆਂ ਨੂੰ ਮੁੜ ਤੋਂ ਖੋਲ੍ਹ ਦਿੱਤਾ ਹੈ ਅਤੇ ਵਪਾਰੀਆਂ ਨੂੰ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਅਤੇ ਤਿੰਨੇ ਜੋ ਕਿ ਮੰਦਭਾਗੀ ਗੱਲ ਹੈ ਉਧਰ ਸੁਪਰੀਮ ਕੋਰਟ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਲੈ ਕੇ ਉਨ੍ਹਾਂ ਸਫਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਚਿਮਨੀਆਂ ਲਈ ਸੀ ਜੋ ਐਨਜੀਟੀ ਦੇ ਨਿਰਦੇਸ਼ਾਂ ਦੀਆਂ ਧੱਜੀਆਂ ਉਡਾ ਰਹੇ ਸਨ ਅਤੇ ਪ੍ਰਦੂਸ਼ਣ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਸਨ..ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਿਸਟਮ ਚ ਸੁਧਾਰ ਕਰਨਗੇ ਨਾਲ ਹੀ ਉਨ੍ਹਾਂ ਸਾਬਕਾ ਅਕਾਲੀ ਭਾਜਪਾ ਸਰਕਾਰ ਤੇ ਮੌਜੂਦਾ ਕੈਪਟਨ ਸਰਕਾਰ ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ।

Leave a Reply

Your email address will not be published. Required fields are marked *

You may have missed