September 29, 2022

Aone Punjabi

Nidar, Nipakh, Nawi Soch

ਇਨਕਮ ਟੈਕਸ ਵਿਭਾਗ ਦੇ ਨਵੇਂ ਪੋਰਟਲ ਵਿੱਚ ਤਕਨੀਕੀ ਦਿੱਕਤ, ਲੁਧਿਆਣਾ ਵਿੱਚ ਸੀ ਏ ਐਸੋਸੀਏਸ਼ਨ ਨੇ ਪ੍ਰੈੱਸ ਕਾਨਫ਼ਰੰਸ ਕਰ ਜ਼ਾਹਰ ਕੀਤਾ ਰੋਸ

1 min read

ਇਨਕਮ ਟੈਕਸ ਵਿਭਾਗ ਦੇ ਨਵੇਂ ਪੋਰਟਲ ਵਿਚ ਆ ਰਹੀ ਤਕਨੀਕੀ ਦਿੱਕਤਾਂ ਨੂੰ ਲੈ ਕੇ ਅੱਜ ਲੁਧਿਆਣਾ ਵਿਚ ਸੀ ਏ   ਐਸੋਸੀਏਸ਼ਨ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਇਸ ਦੌਰਾਨ  ਉਨ੍ਹਾਂ ਨੇ ਵਿਭਾਗ ਦੇ ਪ੍ਰਤੀ ਆਪਣਾ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਤਕਨੀਕੀ ਦਿੱਕਤ ਨੂੰ ਲੈ ਕੇ ਵਿਭਾਗ ਨੂੰ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਨ ਪਰ ਇਸ ਮਸਲੇ ਦਾ ਅਜੇ ਤੱਕ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਜਿੱਥੇ ਟੈਕਸ ਪ੍ਰੋਫੈਸ਼ਨਲ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਕਰ ਉਪਭੋਗਤਾਵਾਂ ਦਾ ਵੀ ਕਾਫੀ ਨੁਕਸਾਨ ਹੋ ਰਿਹਾ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਏ ਰਾਜੀਵ ਸ਼ਰਮਾ ਅਤੇ ਰਵੀਕਾਂਤ ਗੁਪਤਾ ਨੇ ਕਿਹਾ ਕਿ ਇਨਕਮ ਟੈਕਸ ਵਿਭਾਗ ਵੱਲੋਂ ਨਵਾਂ ਪੋਰਟਲ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਕਈ ਪ੍ਰਕਾਰ ਦੀਆਂ ਤਕਨੀਕੀ ਖਰਾਬੀਆਂ ਹਨ ਜਿਸ ਕਾਰਨ ਜਿੱਥੇ ਸੀਏ ਨੂੰ ਟੈਕਸ ਭਰਨਗੇ ਤੇ ਦਿੱਕਤਾਂ ਦਾ ਸਾਹਮਣਾ ਕਰਨਾ ਉੱਥੇ ਹੀ ਕਰ ਉਪਭੋਗਤਾਵਾਂ ਨੂੰ ਵੀ ਕਾਫੀ ਦਿੱਕਤਾਂ ਆ ਰਹੀਆਂ ਹਨ ਕਿਉਂਕਿ ਇਸ ਨਾਲ ਉਹ ਸਮੇਂ ਸਿਰ ਆਪਣਾ ਕੰਮ ਨਹੀਂ ਕਰ ਪਾ ਰਹੇ ਜਿਸ ਕਾਰਨ ਉਨ੍ਹਾਂ ਨੂੰ ਲੋਨ ਲੈਣ, ਸਟੱਡੀ ਵੀਜ਼ੇ ਤੇ ਬਾਹਰ ਜਾਣ ਕੋਈ ਹੋਰ ਰੁਜ਼ਗਾਰ ਆਦਿ ਸ਼ੁਰੂ ਕਰਨ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੁਰਾਣੇ ਪੋਰਟਲ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਸੀ ਵਿਭਾਗ ਵੱਲੋਂ ਨਵੇਂ ਪੋਰਟਲ ਨੂੰ ਜਲਦਬਾਜ਼ੀ ਦੇ ਵਿੱਚ ਲਾਂਚ ਕੀਤਾ ਗਿਆ ਹੈ ਜਿਸ ਕਾਰਨ ਕਈ ਖਾਮੀਆਂ ਹਨ ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਪਹਿਲਾਂ ਵੀ ਜਲਦਬਾਜ਼ੀ ਦੇ ਵਿੱਚ ਕਈ ਫ਼ੈਸਲੇ ਲੈ ਚੁੱਕੀ ਹੈ ਜਿਸਦਾ ਨੁਕਸਾਨ ਬਾਅਦ ਵਿੱਚ ਭੁਗਤਣਾ ਪਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਇਨਕਮ ਟੈਕਸ ਡਿਪਾਰਟਮੈਂਟ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਤਕਨੀਕੀ ਖਾਮੀਆਂ ਨੂੰ ਜਲਦ ਦੂਰ ਕੀਤਾ ਜਾਵੇ ਤਾਂ ਕਿ ਜੋ ਟੈਕਸ ਪ੍ਰੋਫੈਸ਼ਨਲ ਅਤੇ ਕਰ ਉਪਭੋਗਤਾ ਹਨ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੇ ਤਕਨੀਕੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Leave a Reply

Your email address will not be published. Required fields are marked *