: ਐੱਸ ਐੱਸ ਡੀ ਕਾਲਜ ਬਰਨਾਲਾ ਵਿਖੇ 13ਵਾਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਕਰੀਬ 50 ਖੂਨਦਾਨੀਆਂ ਨੇ ਖੂਨਦਾਨ ਕੀਤਾ
1 min read

ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ਼ ਪ੍ਰਤਾਪ ਸਿੰਘ ਫੂਲਕਾ, ਐਸ ਡੀ ਐੱਮ ਬਰਨਾਲਾ ਵਰਜੀਤ ਸਿੰਘ ਵਾਲੀਆ ਵੀ ਵਿਸ਼ੇਸ਼ ਤੌਰ ’ਤੇ ਪੁੱਜੇ। ਸ੍ਰੀ ਫੂਲਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਐੱਸ ਡੀ ਸਭਾ ਬਰਨਾਲਾ ਵੱਲੋਂ ਹਰ ਸਾਲ ਇਹ ਕੈਂਪ ਲਗਾਇਆ ਗਿਆ ਜਾਂਦਾ ਹੈ, ਜਿਸ ਵਿੱਚ ਇਕੱਤਰ ਕੀਤਾ ਜਾਂਦਾ ਖੂਨ ਲੋੜ ਪੈਣ ’ਤੇ ਜ਼ਖਮੀਆਂ ਦੀ ਜਾਨ ਬਚਾਉਣ ਦੇ ਕੰਮ ਆਉਂਦਾ ਹੈ। ਉਨਾਂ ਸਭਾ ਵੱਲੋਂ ਖੂਨਦਾਨੀਆਂ ਨੂੰ ਪੌਦੇ ਵੰਡਣ ਦੇ ਕੰਮ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਐਸ ਡੀ ਐੱਮ ਵਰਜੀਤ ਸਿੰਘ ਵਾਲੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੂਨਦਾਨ ਕੈਂਪਾਂ ਦਾ ਆਯੋਜਨ ਕਰਨਾ ਇਨਸਾਨੀਅਤ ਦੀ ਵੱਡੀ ਮਿਸਾਲ ਹੈ। ਉਨਾਂ ਐੱਸ ਡੀ ਸਭਾ ਦੇ ਅਜਿਹੇ ਉਪਰਾਲਿਆਂ ਦੀ ਸਲਾਘਾ ਕੀਤੀ। ਇਸ ਮੌਕੇ ਐੱਸ ਡੀ ਸਭਾ ਦੇ ਸੈਕਟਰੀ ਸ਼ਿਵ ਸਿੰਗਲਾ ਨੇ ਕਿਹਾ ਕਿ ਇਸ ਤੋਂ ਵੱਡੀ ਤਰਾਸਦੀ ਹੋਰ ਕੋਈ ਨਹੀਂ ਹੋ ਸਕਦੀ, ਜਦੋਂ ਖੂਨ ਦੀ ਕਮੀ ਦੇ ਕਾਰਨ ਕਿਸੇ ਮਰੀਜ਼ ਦੀ ਮੌਤ ਹੋ ਜਾਂਦੀ ਹੈ। ਉਨਾਂ ਕਿਹਾ ਕਿ ਖੂਨਦਾਨ ਕਰਨ ਦੀ ਅਹਿਮੀਅਤ ਨੂੰ ਉਹ ਲੋਕ ਜ਼ਿਆਦਾ ਚੰਗੀ ਤਰਾਂ ਸਮਝਦੇ ਹਨ, ਜਿਨਾਂ ਦੀ ਜਾਨ ਦਾਨ ਕੀਤੇ ਖੂਨ ਨਾਲ ਬਚ ਗਈ ਹੋਵੇ।। ਉਨਾਂ ਵਾਅਦਾ ਕੀਤਾ ਕਿ ਅੱਗੇ ਤੋਂ ਇਹ ਕੈਂਪ ਸਾਲ ਵਿੱਚ ਦੋ ਵਾਰ ਲਗਾਇਆ ਜਾਵੇਗਾ ਅਤੇ ਆਮ ਦਿਨਾਂ ਵਿੱਚ ਲੋੜ ਪੈਣ ’ਤੇ ਐਸ ਡੀ ਸਿੱਖਿਆ ਸੰਸਥਾਵਾਂ ਦਾ ਸਟਾਫ਼ ਤੇ ਵਿਦਿਆਰਥੀ ਬਲੱਡ ਬੈਂਕ ਲਈ ਹਾਜ਼ਰ ਹੋਣਗੇ। ਉਨਾਂ ਦੱਸਿਆ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਬੱਚਿਆਂ ਨੂੰ ਪੌਦੇ ਲਾਉਣ ਅਤੇ ਉਨਾਂ ਦੀ ਸਾਂਭ-ਸੰਭਾਲ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ।