January 17, 2022

Aone Punjabi

Nidar, Nipakh, Nawi Soch

ਕਰੀਬ 6 ਕਰੋੜ ਰੁਪਏ ਕੀਮਤ ਦੀ ਹੈਰੋਇਨ ਅਤੇ 70 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 2 ਸਮਗਲਰ ਕਾਬੂ

 ਪ੍ਰੈੱਸ ਕਾਨਫਰੰਸ ਦੇ ਦੌਰਾਨ ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਮੁਨੀਸ਼ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਕਾਰਵਾਈ ਦੌਰਾਨ ਇਕ ਸੰਨੀ ਨਾਹਰ ਉਰਫ ਲੱਡੂ ਨਾਮ ਦੋਸ਼ੀ ਨੂੰ 207 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ ,ਹਰਬੰਸ ਸਿੰਘ ਨੇ ਦੱਸਿਆ ਕਿ ਆਰੋਪੀ ਨੇ ਦੱਸਿਆ ਕਿ ਉਹ ਹੈਰੋਇਨ ਦੀ ਖੇਪ ਡਾਬਾ ਪਿੰਡ ਵਾਸੀ ਸੰਜੇ ਦਾਸ ਕੋਲੋਂ ਲਿਆਉਂਦਾ ਸੀ। ਐਸ ਟੀ ਐਫ ਪੁਲਿਸ ਨੇ ਆਰੋਪੀ ਤੋਂ ਪੁੱਛਗਿੱਛ ਦੌਰਾਨ ਮਿਲੀ ਇਤਲਾਹ ਦੇ ਆਧਾਰ ਤੇ ਅਗਲੀ ਕੜੀ ਨੂੰ ਜੋੜਦਿਆਂ ਕੀਤੀ ਸਪੈਸ਼ਲ ਨਾਕੇਬੰਦੀ ਦੋਰਾਨ ਦੂਜੇ ਆਰੋਪੀ ਸੰਜੇ ਦਾਸ ਨੂੰ ਰੋਕ ਕੇ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਚੋਂ 813 ਗ੍ਰਾਮ ਹੈਰੋਇਨ, 70 ਹਜ਼ਾਰ ਰੁਪਏ ਦੀ ਡਰੱਗ ਮਨੀ, ਇਲੈਕਟ੍ਰੋਨਿਕ ਕੰਡਾ, ਮੋਮੀ ਲਿਫਾਫੇ ਆਦਿ ਬਰਾਮਦ ਹੋਏ।  ਹਰਬੰਸ ਨੇ ਦੱਸਿਆ ਕਿ ਦੋਵੇਂ ਆਰੋਪੀਆਂ ਕੋਲੋਂ ਹੁਣ ਤੱਕ ਇੱਕ ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਹੋ ਚੁੱਕੀ ਹੈ। ਜੇ ਸੂਤਰਾਂ ਦੀ ਮੰਨੀਏ ਤਾਂ ਅਰੋਪੀਆਂ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜਾਰ ਵਿੱਚ ਕੀਮਤ 6 ਕਰੋੜ ਰੁਪਏ ਦੇ ਨੇੜੇ ਤੇੜੇ ਦੱਸੀ ਜਾਂਦੀ ਹੈ। ਹਰਬੰਸ ਨੇ ਦੱਸਿਆ ਕਿ ਆਰੋਪੀ ਪਿਛਲੇ ਕਰੀਬ 5 ਸਾਲਾਂ ਤੋਂ ਨਸ਼ਾ ਤਸਕਰੀ ਦੇ ਗ਼ੈਰਕਾਨੂੰਨੀ ਕਾਰੋਬਾਰ ਦੇ ਵਿੱਚ ਲਿਪਤ ਹੈ ਤੇ ਆਰੋਪੀ ਖਿਲਾਫ ਪਹਿਲਾਂ ਵੀ ਕਈ ਸੰਗੀਨ ਅਪਰਾਧਿਕ ਮਾਮਲੇ ਦਰਜ ਹਨ,ਜਿਨ੍ਹਾਂ ਵਿੱਚੋਂ ਇੱਕ ਕਤਲ ਦੇ ਮੁਕੱਦਮੇ ਵਿੱਚ ਆਰੋਪੀ 5 ਸਾਲ ਦੀ ਜੇਲ੍ਹ ਵੀ ਕੱਟ ਚੁੱਕਾ ਹੈ। 

Leave a Reply

Your email address will not be published. Required fields are marked *