May 11, 2021

Aone Punjabi

Nidar, Nipakh, Nawi Soch

ਕਰੋਨਾ ਨੂੰ ਲੈਕੇ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਸਖ਼ਤ, ਸਖ਼ਤੀ ਨਾਲ ਲਾਗੂ ਕਰਨਗੇ ਨਾਈਟ ਕਰਫਿਊ

1 min read

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖ ਲੁਧਿਆਣਾ ਪ੍ਰਸ਼ਾਸਨ ਹੋਇਆ ਸਖ਼ਤ, ਨਾਈਟ ਕਰਫਿਊ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ ਰਾਤ 11 ਵਜੇ ਦੀ ਜਗ੍ਹਾ ਹੁਣ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਲਾਗੂ ਹੋਵੇਗਾ ਨਾਈਟ ਕਰਫਿਊ। ਕਰਫਿਊ ਦੀ ਉਲੰਘਣਾ ਕਰਨ ਵਾਲੇ ਤੇ ਕੀਤੀ ਜਾਵੇਗੀ ਸਖਤ ਕਾਰਵਾਈ।
ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਫ਼ੈਸਲਾ ਲਿਆ ਗਿਆ ਹੈ ਕਿ ਰਾਤ 11 ਵਜੇ ਦੀ ਜਗ੍ਹਾ ਰਾਤ 9 ਵਜੇ ਤੋਂ ਹੀ ਨਾਈਟ ਕਰਫਿਊ ਲਾਗੂ ਹੋਵੇਗਾ ਜੋ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਕਿਸੇ ਨੂੰ ਵੀ ਨਾਈਟ ਕਰਫਿਊ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਨਾਈਟ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਲੋਕਾਂ ਨੂੰ ਮਾਸਕ ਪਾਉਣ ਅਤੇ ਸੋਸ਼ਲ ਦੂਰੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ। 

Leave a Reply

Your email address will not be published. Required fields are marked *