Skip to content
ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖ ਕੇ 8 ਘੰਟੇ ਬਿਜਲੀ ਦੇਣ ਦਾ ਦਾਅਵਾ ਕੀਤਾ ਗਿਆ ਸੀ। ਪਰ ਸਰਕਾਰ ਦੇ ਇਹ ਦਾਅਵੇ ਬਿਲਕੁਲ ਖੋਖਲੇ ਵਿਖਾਈ ਦੇ ਰਹੇ ਹਨ ਅਤੇ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਹਿਆਣਾ ਵਿਖੇ ਬਿਜਲੀ ਗਰਿੱਡ ਦਾ ਘਿਰਾਓ ਕਰਕੇ ਦੇਰ ਰਾਤ ਐਸ.ਡੀ.ਓ ਨੂੰ ਅੰਦਰ ਹੀ ਬੰਦ ਕਰ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਤਿੰਨ ਤੋਂ ਚਾਰ ਘੰਟੇ ਹੀ ਬਿਜਲੀ ਖੇਤਾਂ ਚ ਮਿਲ ਰਹੀ ਹੈ ਅਤੇ ਪਿੰਡਾਂ ਵਿੱਚ ਵੀ ਬਿਜਲੀ ਗੁੱਲ ਹੈ ਜਿਸ ਕਰਕੇ ਅਸੀਂ ਮਜਬੂਰਨ ਗਰਿੱਡ ਦਾ ਘਿਰਾਓ ਕਰਨ ਲਈ ਮਜਬੂਰ ਹੋਏ ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਡੀਜ਼ਲ ਦਾ ਭਾਅ ਆਸਮਾਨ ਨੂੰ ਛੂਹ ਰਿਹਾ ਹੈ ਅਸੀਂ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਹੁਣ ਕਿਵੇਂ ਝੋਨੇ ਨੂੰ ਪਾਣੀ ਦੇਈਏ।
Related