ਕਿਸਾਨਾਂ ਵਿਰੋਧ ਨੂੰ ਦੇਖਦੇ ਸਿੱਧੂ ਵਾਇਆ ਪੱਟੀ ਖੇਮਕਰਨ ਪੁੱਜੇ
1 min read

ਐਂਕਰ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਵਲੋਂ ਤਰਨਤਾਰਨ ਦੇ ਖੇਮਕਰਨ ਹਲਕੇ ਵਿਚ ਕਾਂਗਰਸੀ ਆਗੂਆਂ ਨੂੰ ਮਿਲਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ ਜਿਸ ਵਿਚ ਉਨ੍ਹਾਂ ਝਬਾਲ,ਸੁਰਸਿੰਘ,ਭਿੱਖੀਵਿੰਡ ਰਸਤੇ ਖੇਮਕਰਨ ਵਿਚ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਘਰ ਆਉਣਾ ਸੀ ਪਰ ਕਿਸਾਨ ਜਥੇਬੰਦੀਆਂ ਦੇ ਵਿਰੋਧ ਦੇ ਚੱਲਦੇ ਉਹ ਤਰਨਤਾਰਨ,ਪੱਟੀ ਦੇ ਰਸਤੇ ਖੇਮਕਰਨ ਦੇ ਪਿੰਡ ਮਹਿਮੂਦਪੁਰਾ ਵਿਧਾਇਕ ਦੇ ਘਰ ਪੁੱਜੇ
ਇਸ ਦੌਰਾਨ ਭਿੱਖੀਵਿੰਡ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਇਸ ਫੇਰੀ ਦਾ ਵਿਰੋਧ ਕਰਦੇ ਭਿੱਖੀਵਿੰਡ ਚੋਂਕ ਵਿਚ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਕਿਸਾਨ ਗੁਰਸਾਹਿਬ ਸਿੰਘ ਪਹੂਵਿੰਡ ਨੇ ਕਿਸਾਨ ਹੱਕਾਂ ਦੀ ਗੱਲ ਕਰਦੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੇ ਬੋਰਡਰਾਂ ਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਪਰ ਕਾਂਗਰਸੀ ਆਗੂ ਕੁਰਸੀ ਦੀ ਲੜਾਈ ਲੜ ਰਹੇ ਉਨ੍ਹਾਂ ਦੇ ਹੱਕਾਂ ਦੀ ਅਵਾਜ ਕਿਸੇ ਨੇ ਬੁਲੰਦ ਨਹੀਂ ਕੀਤੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਉਹ ਵਿਚ ਸਰਹੱਦੀ ਖੇਤਰ ਦੇ ਵੋਟਰਾਂ ਨੇ ਵੀ ਆਪਣਾ ਯੋਗਦਾਨ ਪਾਇਆ ਸੀ ਪਰ ਸਰਕਾਰ ਆਪਣੇ 5 ਸਾਲ ਦਾ ਕਾਰਜਕਾਲ ਪੂਰਾ ਕਰਨ ਜਾ ਰਹੀ ਹੈ ਪਰ ਸਰਹੱਦੀ ਖੇਤਰ ਨਹੀਂ ਸਰਕਾਰ ਨੇ ਕੁਝ ਨਹੀਂ ਕੀਤਾ ਜੇਕਰ ਅੱਜ ਨਵਜੋਤ ਸਿੰਘ ਸਿੱਧੂ ਨੇ ਇੱਥੇ ਆਉਣਾ ਸੀ ਤਾਂ ਇਲਾਕੇ ਲਈ ਕੁਝ ਨਾ ਕੁੱਝ ਲੈ ਆਉਂਦੇ ਉਨ੍ਹਾਂ ਕਿਹਾ ਕਿ ਸਰਕਾਰ ਦੇ ਕੋਲ ਅਜੇ ਵੀ 6 ਮਹੀਨੇ ਦਾ ਬਾਕੀ ਹੈ ਜੇਕਰ ਉਨ੍ਹਾਂ ਕਿਸਾਨਾਂ ਅਤੇ ਸਰਹੱਦੀ ਇਲਾਕੇ ਲਈ ਕੁਝ ਨਾ ਕੀਤਾ ਤਾਂ ਚੋਣਾਂ ਦੇ ਸਮੇਂ ਦੌਰਾਨ ਉਹ ਇਨ੍ਹਾਂ ਲੀਡਰਾਂ ਨੂੰ ਪਿੰਡਾਂ ਵਿਚ ਨਹੀਂ ਵੜਨ ਦੇਣਗੇ