ਕੈਂਸਰ ਪੀੜਤ ਨੇ ਲਗਾਈ ਇਨਸਾਫ ਦੀ ਗੁਹਾਰ,ਗਵਾਂਢੀ ਉੱਤੇ ਲਾਏ ਮਾਰਕੁੱਟ ਕਰਨ ਅਤੇ ਮਕਾਨ ਤੇ ਕਬਜਾ ਕਰਨ ਦੇ ਦੋਸ਼ ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
1 min read
ਅੰਮ੍ਰਿਤਸਰ ਤਰਨ ਤਾਰਨ ਰੋਡ ਦੇ ਰਹਿਣ ਵਾਲੇ ਕੇਂਸਰ ਪੀੜ੍ਹਤ ਨਰਿੰਦਰ ਸ਼ਰਮਾ ਨੇ ਕੁਝ ਵਿਅਕਤੀਆਂ ਤੇ ਹਮਲਾ ਕਰਨ ਦੇ ਦੋਸ਼ ਲਗਾਉਂਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸਟੇਟ ਪ੍ਰਧਾਨ ਸਪੋਰਟਸ ਸੈਲ ਰਾਜ ਕੁਮਾਰ ਜੂਡੋ ਦੀ ਅਗਵਾਈ ਵਿਚ ਪੁੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਕ ਮੰਗ ਪੱਤਰ ਦੇ ਕੇ ਹਮਲਾਵਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਨਰਿੰਦਰ ਸ਼ਰਮਾ ਨੇ ਦੋਸ਼ ਲਗਾਉਂਦੇ ਹੋਏ ਦੱਸਿਆਂ ਕਿ ਉਨ੍ਹਾਂ ਦੇ ਘਰ ਦੇ ਸਾਮਣੇ ਰਹਿਣ ਵਾਲੇ ਰਣਜੀਤ ਸਿੰਘ ਨਾਮ ਦੇ ਇਕ ਵਿਅਕਤੀ ਵੱਲੋਂ ਰੰਜਿਸ਼ ਦੇ ਚਲਦੇ ਕੁਝ ਸਮਾਂ ਪਹਿਲਾਂ ਸਾਥੀਆਂ ਦੇ ਨਾਲ ਉਨ੍ਹਾਂ ਦੇ ਘਰ ਤੇ ਹਮਲਾ ਕੀਤਾ ਗਿਆ ਸੀ, ਜਿਸ ਸਬੰਧੀ ਉਨ੍ਹਾਂ ਸਬੰਧਿਤ ਥਾਣੇ ਵਿਚ ਲਿੱਖਤੀ ਸ਼ਿਕਾਇਤ ਵੀ ਕੀਤੀ ਸੀ ਅਤੇ ਹਮਲਾਵਰਾਂ ਦੀ ਸੀਸੀਟੀਵੀ ਫੁਟੇਜ ਵੀ ਪੁਲਿਸ ਨੂੰ ਦਿੱਤੀ ਗਈ ਹੈ, ਪਰ ਹਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਕੇਂਸਰ ਦੇ ਮਰੀਜ ਹਨ ਤੇ ਉਨ੍ਹਾਂ ਦਾ 2013 ਤੋਂ ਮੁੰਬਈ ਵਿਚ ਇਕ ਹਸਪਤਾਲ ਤੋਂ ਇਲਾਜ ਚੱਲ ਰਿਹਾ ਹੈ ਤੇ ਰਣਜੀਤ ਸਿੰਘ ਦੇ ਸਿਆਸੀ ਪਾਰਟੀ ਨਾਲ ਸਬੰਧ ਹੋਣ ਕਾਰਨ ਉਨ੍ਹਾਂ ਨੂੰ ਤੇ ਪੂਰੇ ਪਰਿਵਾਰ ਨੂੰ ਡਰਾ-ਧੱਮਕਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਜਾਨੋ ਮਾਰਨ ਦੀਆਂ ਧੱਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਕੀਤੀ ਕਿ ਰਣਜੀਤ ਸਿੰਘ ਤੇ ਉਸਦੇ ਸਾਥੀਆਂ ਖਿਲਾਫ ਬਨਦੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆਂ ਕੀਤੀ ਜਾਵੇ। ਇਸ ਸਬੰਧੀ ਜੱਦ ਰਣਜੀਤ ਸਿੰਘ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਜਿਹੜੀ ਸੀਸੀਟੀਵੀ ਫੁਟੇਜ ਨਰਿੰਦਰ ਸ਼ਰਮਾ ਨੇ ਪੁਲਿਸ ਨੂੰ ਦਿੱਤੀ ਹੈ, ਉਸ ਵਿਚ ਉਹ ਨਹੀਂ ਹਨ, ਜਿਸਦੀ ਪੁਲਿਸ ਵੱਲੋਂ ਵੀ ਜਾਂਚ ਕੀਤੀ ਗਈ ਹੈ ਅਤੇ ਪੂਰੇ ਮੁਹੱਲਾ ਨਰਿੰਦਰ ਸ਼ਰਮਾ ਨੂੰ ਗਲਤ ਕਹਿ ਰਿਹਾ ਹੈ ਤੇ ਉਨ੍ਹਾਂ ਨੂੰ ਪਰੇਸ਼ਾਨ ਕਰਨ ਲਈ ਨਰਿੰਦਰ ਸ਼ਰਮਾ ਵੱਲੋਂ ਪੁਲਿਸ ਨੂੰ ਸ਼ਿਕਾਇਤਾ ਦਿੱਤੀਆਂ ਜਾ ਰਹੀਆਂ ਹਨ, ਜਿਸ ਸਬੰਧੀ ਉਨ੍ਹਾਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਕ ਲਿੱਖਤੀ ਸ਼ਿਕਾਇਤ ਵੀ ਦਿੱਤੀ ਹੈ ਤੇ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਸਬੰਧ ਵਿੱਚ ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨਾਲ ਰਾਬਤਾ ਕੀਤਾ ਗਿਆ ਤਾਂ ਉਹਨਾਂ ਕਿਹਾ ਰਣਜੀਤ ਸਿੰਘ ਅਤੇ ਨਰਿੰਦਰ ਸ਼ਰਮਾ ਦਾ ਆਪਸੀ ਤਕਰਾਰ ਚੱਲ ਰਿਹਾ ਹੈ ਕਾਫੀ ਵਾਰ ਰਾਜੀਨਾਮਾ ਵੀ ਕਰਾਇਆ ਗਿਆ ਸੀ ਪਰ ਰਣਜੀਤ ਸਿੰਘ ਦੀ ਸ਼ਿਕਾਇਤ ਅਤੇ ਜਾਂਚ ਪੜਤਾਲ ਕਰਨ ਤੋਂ ਬਾਦ ਅਤੇ ਸੀਸੀਟੀਵੀ ਵੀਡੀਓ ਖੰਗਾਲਣ ਤੋਂ ਬਾਦ ਨਰਿੰਦਰ ਸ਼ਰਮਾ ਉੱਤੇ ਮੁਕੱਦਮਾ ਦਰਜ ਕੀਤਾ ਗਿਆ ਹੈ,ਜਿਸਦੀ ਇਨਕੁਆਰੀ ਉੱਚ ਅਧਿਕਾਰੀਆਂ ਵੱਲੋਂ ਵੀ ਕੀਤੀ ਗਈ ਹੈ।