September 22, 2021

Aone Punjabi

Nidar, Nipakh, Nawi Soch

ਗੁਰਦਾਸਪੁਰ ਦੇ ਪਿੰਡ ਨਿੱਕੂ ਸਰਾਂ ਵਿਚ ਮਾਮੂਲੀ ਤਕਰਾਰ ਪਿੱਛੋਂ ਇੱਕ 40 ਸਾਲਾ ਵਿਅਕਤੀ ਦੇ ਸਿਰ ਚ ਕਹੀ ਮਾਰ ਕੇ ਕੀਤਾ ਕਤਲ ਪੁਲਿਸ ਕਰ ਰਹੀ ਜਾਂਚ

1 min read




ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਨਿੱਕੂ ਸਰਾਂ ਵਿਚ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਖੂਨੀ ਝੜਪ ਝਗੜੇ ਵਿਚ ਇਕ ਚਾਲੀ ਸਾਲਾ ਵਿਅਕਤੀ ਦੇ ਸਿਰ ਤੇ ਸੱਟ ਲੱਗਣ ਕਾਰਨ ਮੌਕੇ ਤੇ ਹੋਈ ਮੌਤ ਮੌਕੇ ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ 
 
 
– ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪਿੰਡ ਦੇ ਬਾਹਰਵਾਰ ਡੇਰੇ ਉਪਰ ਰਹਿੰਦੇ ਹਨ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਨਰਿੰਦਰ ਸਿੰਘ ਪੁੱਤਰ ਚੰਨਣ ਸਿੰਘ ਜੋ ਆਪਣੇ ਘਰ ਨਾਲ ਲੱਗਦੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਅਤੇ ਉਨ੍ਹਾਂ ਦੇ ਘਰ ਦੇ ਨੇੜੇ ਡੇਰੇ ਤੇ ਰਹਿੰਦੇ ਬਲਕਾਰ ਸਿੰਘ ਜਗਜੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਖੇਤਾਂ ਵਿੱਚ ਕੰਮ ਕਰ ਰਹੇ ਨਰਿੰਦਰ ਸਿੰਘ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸਦੇ ਸਿਰ ਵਿੱਚ ਕਹੀ ਦਾ ਟੱਪ ਮਾਰ ਕੇ ਨਰਿੰਦਰ ਸਿੰਘ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਅਤੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਸ ਦੀ ਮੌਤ ਹੋ ਗਈ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਨਰਿੰਦਰ ਸਿੰਘ ਅਤੇ ਬਲਕਾਰ ਸਿੰਘ ਵਿਚ ਮਾਮੂਲੀ ਤਕਰਾਰ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ ਹੈ ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ

Leave a Reply

Your email address will not be published. Required fields are marked *