ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾਡ਼ੀ ਮੰਤਰੀ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਨੇ ਸਿਰੋਪਾਓ,ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਸਿਰੋਪਾਓ ਦੇ ਕੇ ਪਾਰਟੀ ਚ ਸ਼ਾਮਲ
1 min read

ਹਲਕਾ ਬਾਘਾਪੁਰਾਣਾ ਤੋ ਅਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜ ਚੱਕੇ ਨੌਜਵਾਨ ਸਮਾਜ ਸੇਵੀ ਆਗੂ ਪਰਮਿੰਦਰ ਸਿੰਘ ਮੌੜ ਵੱਲੋ ਆਪਣੇ ਚੋਣਵੇਂ ਸਾਥੀਆਂ ਸਮੇਤ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਪ੍ਰੇਰਣਾ ਸਦਕਾ ਦੇਰ ਸ਼ਾਮ ਜਥੇਦਾਰ ਤੋਤਾ ਸਿੰਘ ਜੀ ਦੀ ਅਗਵਾਈ ਵਿੱਚ ਸ਼ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਗਈ ਮੋੜ ਨੂੰ ਅਕਾਲੀਦਲ ਵਿੱਚ ਸ਼ਾਮਲ ਹੋਣ ਤੇ ਜੱਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਨੇ ਸਿਰੋਪਾਓ ਦੇ ਕੇ ਪਾਰਟੀ ਵਿੱਚ ਜੀ ਆਇਆਂ ਆਖਿਆ ।ਇਸ ਸਮੇਂ ਹਲਕਾ ਗਿੱਦੜਬਾਹਾ ਤੋ ਸ਼ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੀ ਉਚੇਚੇ ਤੌਰ ਤੇ ਸ਼ਿਰਕਤ ਕੀਤੀ।
ਪਰਮਿੰਦਰ ਸਿੰਘ ਮੌੜ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਸਮੇਂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਪਰਮਿੰਦਰ ਸਿੰਘ ਮੌੜ ਦਾ ਪਰਿਵਾਰ ਮੁੜ ਤੋਂ ਹੀ ਅਕਾਲੀ ਦਲ ਨਾਲ ਸਬੰਧਤ ਹੈ ਇਸ ਮੌਕੇ ਤੇ ਜਥੇਦਾਰ ਤੋਤਾ ਸਿੰਘ ਚਹਿਲ ਪਰਮਿੰਦਰ ਮੌੜ ਦੇ ਪਿਤਾ ਅਤੇ ਦਾਦਾ ਜੀ ਵੱਲੋਂ ਉਨ੍ਹਾਂ ਦੀਆਂ ਚੋਣਾਂ ਵਿਚ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਸ਼੍ਰੋਮਣੀ ਅਕਾਲੀ ਦਲ ਚ ਅਹਿਮ ਰੋਲ ਅਦਾ ਕੀਤਾ ਸੀ ।