September 27, 2022

Aone Punjabi

Nidar, Nipakh, Nawi Soch

ਜਲੰਧਰ : ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ ‘ਤੇ ਬੀਮਾ ਕੰਪਨੀ ਦੇ ਦਫ਼ਤਰ ਵਿੱਚ ਅੱਗ ਲੱਗੀ

1 min read

ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਸਥਿਤ ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ ਵਿਚ ਭਿਆਨਕ ਅੱਗ ਲੱਗ ਗਈ ਹੈ। ਇਸ ਮੰਜ਼ਿਲ ‘ਤੇ ਪੀਐਨਬੀ ਮੈਟਲਾਈਫ ਇੰਸ਼ੋਰੈਂਸ ਕੰਪਨੀ ਦਾ ਦਫ਼ਤਰ ਸਥਿਤ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਸ ਘਟਨਾ ਮਗਰੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਥਾਣਾ ਨੰਬਰ ਛੇ ਦੀ ਪੁਲਿਸ ਮੌਕੇ ਤੇ ਪਹੁੰਚ ਗਈ। ਅੱਗ ਲੱਗਣ ਕਾਰਨ ਦਫ਼ਤਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 9:30 ਵਜੇ ਦੇ ਕਰੀਬ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ ਵਿੱਚੋਂ ਧੂੰਆਂ ਨਿਕਲਣ ਦੀ ਸੂਚਨਾ ਮਿਲਣ ‘ਤੇ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ ਅਤੇ ਪੀ.ਐਨ.ਬੀ. ਮੈਟਲਾਈਫ ਬੀਮਾ ਕੰਪਨੀ ਦੇ ਦਫ਼ਤਰ ਨੂੰ ਅੱਗ ਲੱਗੀ।ਇਸ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ।

ਇਸ ਦਫ਼ਤਰ ਦੀ ਤੀਜੀ ਮੰਜ਼ਿਲ ‘ਤੇ ਹੋਣ ਕਾਰਨ ਇਮਾਰਤ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਅੱਗ’ ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਬੀਮਾ ਕੰਪਨੀ ਦੇ ਅਧਿਕਾਰੀਆਂ ਸਮੇਤ ਪੁਲਿਸ ਵੀ ਪਹੁੰਚ ਗਈ। ਜਿਸ ਤੋਂ ਬਾਅਦ ਇਸ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *