January 16, 2022

Aone Punjabi

Nidar, Nipakh, Nawi Soch

ਜਿੱਥੇ ਤਿੰਨ ਖੇਤੀਬਾਡ਼ੀ ਬਿਲਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਬਰੂਹਾਂ ਤੇ ਡਟੀਆਂ

ਜਿੱਥੇ ਤਿੰਨ ਖੇਤੀਬਾਡ਼ੀ ਬਿਲਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਬਰੂਹਾਂ ਤੇ ਡਟੀਆਂ ਹੋਈਆਂ ਹਨ ਉੱਥੇ ਹੀ  ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ  ਸਿਆਸੀ ਪਾਰਟੀਆਂ ਦੇ ਲੀਡਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ  ਇਸੇ ਸਬੰਧ ਵਿੱਚ  ਕਿਰਤੀ ਕਿਸਾਨ ਯੂਨੀਅਨ ਵੱਲੋਂ  ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਉਦੋਂ ਵਿਰੋਧ ਕੀਤਾ ਗਿਆ ਜਦੋਂ ਉਹ ਆਪਣੇ ਪਾਰਟੀ ਵਰਕਰਾਂ ਨਾਲ ਪਿੰਡਾਂ ਦੇ ਵਿੱਚ ਸਿਆਸੀ  ਮੀਟਿੰਗਾਂ ਕਰ ਰਹੇ ਸਨ  ਇਸ ਮੌਕੇ ਜਦੋਂ ਕਿਰਤੀ ਕਿਸਾਨ ਤੇ ਆਗੂਆਂ ਨੂੰ ਇਸ ਗੱਲ ਦਾ ਪਤਾ ਚੱਲਿਆ ਤਾਂ ਉਹ ਗੜ੍ਹਸ਼ੰਕਰ ਦੇ ਪਿੰਡ  ਰੁੜਕੀ ਖਾਸ ਗੋਲੇਵਾਲ  ਅਜੇ ਸਿਕੰਦਰਪੁਰ ਪਿੰਡਾਂ ਦੇ ਵਿੱਚ  ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਚਾਹਲ ਨੇ ਦੱਸਿਆ ਕਿ ਸਿਆਸੀ ਲੀਡਰਾਂ ਵਲੋਂ ਕਿਸਾਨੀ ਅੰਦੋਲਨ ਨੂੰ ਕਿਸੇ ਹੋਰ ਰੁੱਖ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *