October 18, 2021

Aone Punjabi

Nidar, Nipakh, Nawi Soch

ਡਾਬਾ ਏਰੀਏ ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ, ਤਿੰਨ ਦੋਸ਼ੀ ਕਾਬੂ

1 min read
ਲੁਧਿਆਣਾ ਦੇ ਥਾਣਾ ਡਾਬਾ ਏਰੀਏ ਵਿਚ ਹੋਏ ਅੰਨ੍ਹੇ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਲੁਧਿਆਣਾ ਪੁਲਸ ਨੇ ਤਿੰਨ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਵਾਰਦਾਤ ਚ ਵਰਤਿਆ ਗਿਆ ਤੇਜ਼ਧਾਰ ਹਥਿਆਰ ਤੇ ਚਾਰ ਮੋਬਾਇਲ ਫੋਨ ਬਰਾਮਦ ਕੀਤੇ ਹਨ।


ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਏਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ 28 ਅਪ੍ਰੈਲ ਨੂੰ ਡਾਬਾ ਥਾਣਾ ਏਰੀਆ ਸਥਿਤ 33 ਫੁੱਟਾ ਰੋਡ ਤੇ ਇਕ ਨੌਜਵਾਨ ਅਮਨਦੀਪ ਸਿੰਘ, ਜਿਹੜਾ ਕਿ ਸਵੇਰ ਵੇਲੇ ਸੈਰ ਕਰ ਰਿਹਾ ਸੀ, ਤੇ ਦੋਸ਼ੀਆਂ ਨੇ ਲੁੱਟ ਦੀ ਨੀਅਤ ਨਾਲ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਸੀ, ਜਿਸਦੀ ਬਾਅਦ ਵਿੱਚ ਜ਼ੇਰੇ ਇਲਾਜ ਮੌਤ ਹੋ ਗਈ ਸੀ। ਇਸ ਸਬੰਧ ਵਿਚ ਥਾਣਾ ਡਾਬਾ ਦੀ ਪੁਲਸ ਨੇ ਦੋ ਦੋਸ਼ੀਆਂ ਨੂੰ ਪਹਿਲਾਂ ਕਾਬੂ ਕੀਤਾ, ਜਦਕਿ ਤੀਜੇ ਨੂੰ ਬਾਅਦ ਵਿਚ ਜਾਣਕਾਰੀ ਆਧਾਰ ਤੇ ਕਾਬੂ ਕੀਤਾ ਗਿਆ। ਦੋਸ਼ੀਆਂ ਪਾਸੋਂ ਵਾਰਦਾਤ ਚ ਵਰਤਿਆ ਗਿਆ ਤੇਜ਼ਧਾਰ ਹਥਿਆਰ ਤੇ ਚਾਰ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦੋਸ਼ੀ ਨਸ਼ਾ ਕਰਨ ਦੇ ਆਦੀ ਹਨ ਅਤੇ ਇਨ੍ਹਾਂ ਖਿਲਾਫ ਪਹਿਲਾਂ ਵੀ ਅਪਰਾਧਿਕ ਕੇਸ ਦਰਜ ਹਨ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *