January 19, 2022

Aone Punjabi

Nidar, Nipakh, Nawi Soch

ਦਲ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਦਾ ਕੀਤਾ ਗਿਆ ਘਿਰਾਓ ਪੁਲੀਸ ਨੇ ਅਕਾਲੀ ਦਲ ਦੇ ਵੱਡੇ ਨੇਤਾਵਾਂ ਨੂੰ ਕੀਤਾ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਸ਼ਾਮਿਲ ਹੋਣ ਤੋਂ ਬਾਅਦ ਸਾਰੀ ਸਿਆਸੀ ਪਾਰਟੀਆਂ ਹੁਣ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਪਣੇ ਨਿਸ਼ਾਨੇ ਤੇ ਲੈ ਰਹੀਆਂ ਹਨ ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਬੀਤੇ ਦਿਨ ਦਾ ਬੀਤੇ ਦਿਨ ਵਿਰਸਾ ਸਿੰਘ ਵਲਟੋਹਾ ਵੱਲੋਂ ਇਕ ਪ੍ਰੈੱਸ ਵਾਰਤਾ ਕੀਤੀ ਗਈ ਜਿਸ ਵਿੱਚ ਰਾਜੀਵ ਭਗਤ ਜੋ ਕਿ ਡਰੱਗ ਮਾਫੀਆ ਦੇ ਨਾਲ ਰਿਲੇਟਿਡ ਹਨ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਹਿਮਾਚਲ ਪੁਲਸ ਵੱਲੋਂ ਕੀਤਾ ਗਿਆ ਸੀ ਉਸ ਤੋਂ ਬਾਅਦ ਅੱਜ ਅਕਾਲੀ ਦਲ ਵੱਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਥੇ ਪੁਲਸ ਅਤੇ ਅਕਾਲੀ ਦਲ ਵਿੱਚ ਟਕਰਾਅ ਵੀ ਦੇਖਣ ਨੂੰ ਮਿਲਿਆ ਉਥੇ ਹੀ ਪੁਲਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਨੇਤਾਵਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਅਤੇ ਜਾਣਕਾਰੀ ਦਿੰਦੇ ਹੋਏ ਵਿਰਸਾ ਸਿੰਘ ਵਲਟੋਹਾ ਦੇ ਪੁੱਤਰ ਗੌਰਵ ਵਲਟੋਹਾ ਨੇ ਅਕਾਲੀ ਨੇਤਾ  ਨੇ ਦੱਸਿਆ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਡਰੱਗ ਤਸਕਰ ਰਾਜੀਵ ਭਗਤ ਦੇ ਬਹੁਤ ਨੇੜਲੇ ਸਬੰਧ ਹਨ ਜੋ ਕਿ ਹਿਮਾਚਲ ਵਿੱਚ ਨਸ਼ਾ ਤਸਕਰੀ ਦਾ ਕੰਮ ਕਰਦਾ ਸੀ ਅਤੇ ਉਸ ਦੇ ਖਿਲਾਫ ਕੋਈ ਵੀ ਕਾਰਵਾਈ ਉਸ ਸਮੇਂ ਤੱਕ ਨਹੀਂ ਹੋਈ ਜਦੋਂ ਤੱਕ ਕੁੰਵਰ ਵਿਜੇ ਪ੍ਰਤਾਪ ਸਿੰਘ ਪੁਲਿਸ ਅਧਿਕਾਰੀ ਸਨ ਉੱਥੇ ਉਨ੍ਹਾਂ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਗੱਡੀ ਦੇ ਵਿੱਚ ਹੀ ਇਹ ਨਸ਼ਾ ਤਸਕਰੀ ਦਾ ਕੰਮ ਚੱਲਦਾ ਸੀ ਇਸੇ ਕਰਕੇ ਹੀ ਅੱਜ ਉਸ ਦੇ ਘਰ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਕਾਲੀ ਦਲ ਦੇ ਨੇਤਾ ਦੇ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵੀ ਇਸ ਵਿੱਚ ਕੋਈ ਨਾ ਕੋਈ ਜ਼ਰੂਰ ਸ਼ਮੂਲੀਅਤ ਹੋਵੇਗੀ ਇਸੇ ਕਰਕੇ ਹੀ ਉਨ੍ਹਾਂ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ    ਉਨ੍ਹਾਂ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਰਾਜਨੀਤੀ ਕਰ ਰਹੀ ਹੈ ਹਰ ਮੁੱਦੇ ਤੇ ਹੋਰ ਕੁਝ ਨਹੀਂ ਜੋ ਕਿ ਲੋਕ ਭਲੀਭਾਂਤੀ ਜਾਣਦੇ ਹਨ

Leave a Reply

Your email address will not be published. Required fields are marked *