ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਬਿਜਲੀ ਘਰ ਚੌਕ ਟਾਂਡਾ ਵਿਖੇ ਰੋਸ ਪ੍ਰਦਰਸ਼ਨ
1 min read
ਸੁਜੁਕਤ ਕਿਸਾਨ ਮੋਰਚੇ ਦੇ ਮੇਬਰ ਅਤੇ ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਪੈਟਰੋਲ, ਡੀਜਲ ਅਤੇ ਘਰੇਲੂ ਗੈਸ ਸਿਲੰਡਰ ਦੀਆ ਵਧਦੀਆ ਕੀਮਤਾਂ ਨੂੰ ਲੈ ਕੇ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਬਿਜਲੀ ਘਰ ਚੌਕ ਟਾਂਡਾ ਵਿਖੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ 10 ਤੋਂ 12 ਵਜੇ ਤਕ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈਂ
ਇਸ ਮੌਕੇ ਜੰਗਵੀਰ ਸਿੰਘ ਨੇ ਕਿਹਾ ਕਿ ਪੈਟਰੋਲ, ਡੀਜਲ ਅਤੇ ਰਸੋਈ ਗੈਸ ਦੀਆ ਰਿਕਾਰਡ ਤੋੜ ਕੀਮਤਾਂ ਨੇ ਲੋਕਾਂ ਦਾ ਜਿਉਂਣਾ ਮੁਹਾਲ ਕੀਤਾ ਹੋਇਆ ਹੈਂ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਮਿਲ ਕੇ ਜਨਤਾ ਦੀ ਸ਼ਰੇਆਮ ਲੁੱਟ ਕਰ ਰਹੇ ਹਨ, ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਪੈਟਰੋਲ ਡੀਜਲਅਤੇ ਗੈਸ ਦੀਆ ਕੀਮਤਾਂ ਘੱਟ ਕਰਨ ਤਾ ਜੋ ਆਮ ਲੋਕ ਮਹੰਗਾਈ ਦੀ ਮਾਰ ਤੋਂ ਬਚ ਸਕਣ