October 26, 2021

Aone Punjabi

Nidar, Nipakh, Nawi Soch

ਨਸ਼ਾ ਤਸਕਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਬੱਡੀ ਕੋਚ ਦੀ ਹੋਈ ਮੌਤ

1 min read
ਇਨਸਾਫ਼ ਲਈ ਪਰਿਵਾਰਕ ਮੈਂਬਰਾਂ ਨੇ ਘੇਰਿਆ ਮਿਨੀ ਸੈਕਟ੍ਰੀਏਟ






ਪਿਛਲੇ ਦਿਨੀਂ ਪਿੰਡ ਚਾਉਕੇ ਵਿਖੇ ਨਸ਼ਾ ਤਸਕਰਾਂ ਵੱਲੋਂ ਕਰੀਬ ਅੱਧੀ ਦਰਜਨ ਨੌਜਵਾਨਾਂ ਨਾਲ ਕੁੱਟਮਾਰ ਕੀਤੀ ਸੀ ਕੁੱਟਮਾਰ ਕਰਨ ਦਾ ਮੁੱਖ ਕਾਰਨ ਇਨ੍ਹਾਂ ਨੌਜਵਾਨਾਂ ਵੱਲੋਂ ਨਸ਼ਾ ਤਸਕਰਾਂ ਨੂੰ ਰੋਕਣਾ ਸੀ ਨਸ਼ਾ ਤਸਕਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਬੱਡੀ ਕੋਚ ਹਰਵਿੰਦਰ ਸਿੰਘ ਦੀ ਪਿਛਲੇ ਦੇ ਇਲਾਜ ਦੌਰਾਨ ਮੌਤ ਹੋ ਗਈ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲੀਸ ਦੁਆਰਾ ਬਣਦੀ ਕਾਰਵਾਈ ਨਹੀਂ ਕੀਤੀ ਅਤੇ ਦੋਸ਼ੀਆਂ ਵੱਲੋਂ ਸ਼ਰ੍ਹੇਆਮ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਜਿਸ ਕਾਰਨ ਅੱਜ ਉਨ੍ਹਾਂ ਨੂੰ ਮਜਬੂਰਨ ਆਪਣੇ ਬੱਚੇ ਦੀ ਮੌਤ ਤੋਂ ਬਾਅਦ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ ਪਰਿਵਾਰਕ ਮੈਂਬਰਾਂ ਨੇ ਐਲਾਨ ਕੀਤਾ ਜਦੋਂ ਤਕ ਇਸ ਘਟਨਾਕ੍ਰਮ ਵਿੱਚ ਸ਼ਾਮਲ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਉਦੋਂ ਤੱਕ ਉਹ ਕਬੱਡੀ ਕੋਚ ਹਰਵਿੰਦਰ ਸਿੰਘ ਸੰਸਕਾਰ ਨਹੀਂ ਕਰਨਗੇ ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਨੂੰ ਵਾਰ ਵਾਰ ਇਨ੍ਹਾਂ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੇ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੀ ਉਲਟਾ ਨਸ਼ਾ ਤਸਕਰਾਂ ਵੱਲੋਂ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਕੁੱਟਮਾਰ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਕੀਤੀਆਂ

Leave a Reply

Your email address will not be published. Required fields are marked *