October 25, 2021

Aone Punjabi

Nidar, Nipakh, Nawi Soch

ਪੈਟਰੋਲ, ਡੀਜ਼ਲ ਦੇ ਵਧੇ ਰੇਟਾਂ ਅਤੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

1 min read

ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਅਤੇ ਬਿਜਲੀ ਦੇ ਲੱਗ ਰਹੇ ਲਗਾਤਾਰ ਕੱਟਾਂ ਲੈ ਕੇ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਭਾਰਤੀ ਕਿਸਾਨ ਏਕਤਾ ਉਗਰਾਹਾਂ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। 

ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਪੈਟਰੋਲ ਅਤੇ ਡੀਜ਼ਲ ਦੇ ਵਧੇ ਰੇਟਾਂ ਕਾਰਨ ਮਹਿੰਗਾਈ ਬਹੁਤ ਜ਼ਿਆਦਾ ਵਧ ਗਈ ਹੈ ਕਿਉਂਕਿ ਇਸ ਨਾਲ ਹਰੇਕ ਵਸਤੂਆਂ ਦੇ ਰੇਟਾਂ ਦੇ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਆਮ ਲੋਕਾਂ ਦਾ ਜੀਣਾ ਮੁਹਾਲ ਹੋ ਗਿਆ ਹੈ ਉੱਥੇ ਨਾਲ ਹੀ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਜਿੱਥੇ ਕਿਸਾਨਾਂ ਨੂੰ ਖੇਤੀ ਕਰਨ ਚ ਸਮੱਸਿਆ ਆ ਰਹੀ ਹੈ ਉਥੇ ਹੀ ਆਮ ਲੋਕਾਂ ਦਾ ਵੀ ਬੁਰਾ ਹਾਲ ਹੈ ਕਿਉਂਕਿ ਪੰਜਾਬ ਵਿਚ ਬਿਜਲੀ ਦੇ ਕੱਟ ਲਗਾਤਾਰ ਲੱਗ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੌਰਾਨ ਜੋ ਬਿਜਲੀ ਦੇ ਲਈ ਪ੍ਰਾਈਵੇਟ ਕੰਪਨੀਆਂ ਨਾਲ ਐਗਰੀਮੈਂਟ ਕੀਤੇ ਗਏ ਸਨ ਇਹ ਸਭ ਉਸ ਦਾ ਨਤੀਜਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਇਸ ਤੇ ਪੂਰੇ ਤਰੀਕੇ ਨਾਲ ਲਾਚਾਰ ਸਾਬਤ ਹੋਏ ਹਨ ਕਿਉਂਕਿ ਉਹ ਇਨ੍ਹਾਂ ਐਗਰੀਮੈਂਟ ਨੂੰ ਰੱਦ ਨਹੀਂ ਕਰ ਸਕੇ ਜਿਸ ਕਾਰਨ ਅੱਜ ਪੰਜਾਬ ਦੀ ਜਨਤਾ ਮਹਿੰਗੀ ਬਿਜਲੀ ਖਰੀਦਣ ਅਤੇ ਬਿਜਲੀ ਕੱਟਾਂ ਦਾ ਸਾਹਮਣਾ ਕਰਨ ਨੂੰ ਮਜਬੂਰ ਹੈ।

Leave a Reply

Your email address will not be published. Required fields are marked *