November 29, 2022

Aone Punjabi

Nidar, Nipakh, Nawi Soch

ਪੰਜਾਬ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜਗਾਰ ਖਾਤਰ ਜਾੰਦੇ ਹਨ

1 min read
। ਜਿਥੇ ਉਹਨਾਂ ਨੂੰ ਆਪਣੀ ਰੋਜੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ। ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਲਡੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ। ਅਜਿਹਾ ਹੀ ਕ ਮਾਮਲਾ ਗੁਰਦਾਸਪੁਰ ਜਿਲਾ ਦੇ ਕਸਬਾ ਕਾਹਨੂੰਵਾਨ ਦੇ ਇਕ ਨੌਜਵਾਨ ਦੀ ਪੁਰਤਗਾਲ ਵਿੱਚ ਮੌਤ ਹੋ ਜਾਣ ਦੇ ਰੂਪ ਵਿੱਚ ਸਾਹਮਣੇ ਆਇਆ ਹੈ।
 
ਵੀ ਓ :.. ਉਥੇ ਹੀ ਮ੍ਰਿਤਕ ਦੇ ਪਿਤਾ ਠਾਕੁਰ ਪ੍ਰਸ਼ੋਤਮ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ 4 ਸਾਲ ਪਹਿਲਾਂ ਯੂਰਪ ਵਿੱਚ ਰੋਜਗਾਰ ਖਾਤਰ ਗਿਆ ਸੀ। ਨਵੰਬਰ 2020 ਵਿੱਚ ਉਹ ਪਰਤਗਾਲ ਦਾ ਸਥਾਈ ਵਸਨੀਕ ਬਣ ਗਿਆ ਸੀ ਅਤੇ ਹੁਣ ਉਹ ਵਧੀਆ ਕਾਰੋਬਾਰ ਕਰਦੇ ਹੋਏ ਮਾਪਿਆਂ ਦਾ ਸਹਾਰਾ ਵੀ ਬਣਿਆ ਸੀ। ਪਰ ਹੋਣੀ ਨੂੰ ਕੁੱਝ ਹੋਰ ਮਨਜੂਰ ਸੀ।  ਐਤਵਾਰ ਦੀ ਸ਼ਾਮ ਨੂੰ ਪੁਰਤਗਾਲ ਤੋਂ ਫੋਨ ਰਾਹੀਂ ਕਸਬਾ ਵਾਸੀਆਂ ਨੂੰ ਸੰਦੀਪ ਦੀ ਮੌਤ ਦੀ ਖ਼ਬਰ ਮਿਲੀ ਸੀ। ਪਰ ਕਿਸੇ ਗੰਭੀਰ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਅਤੇ ਪਿੰਡ ਵਸਿਆ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਉਹਨਾਂ ਵਲੋਂ ਕੇਂਦਰ ਸਰਕਾਰ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸੰਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਮੰਗਵਾਇਆ ਜਾਵੇ ਤਾਂ ਜੋ ਉਹ ਆਖਰੀ ਸਮੇ ਆਪਣੇ ਪੁੱਤ ਦੀ ਧਾਰਮਿਕ ਰਸਮਾਂ ਪੂਰੀਆਂ ਕਰਨ ਬਾਅਦ ਅੰਤਿਮ ਸਸਕਾਰ ਕੀਤਾ ਜਾ ਸਕੇ।
ਬਾਈਟ :.. ਮ੍ਰਿਤਕ ਦੇ ਪਰਿਵਾਰਕ ਮੈਂਬਰ | 

Leave a Reply

Your email address will not be published. Required fields are marked *