ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਡੀ ਸੀ ਦਫਤਰ ਦੇ ਕਰਮਚਾਰੀਆਂ ਵੱਲੋਂ ਅੱਜ ਰੋਜ਼ ਗਾਰਡਨ ਦੇ ਸਾਹਮਣੇ ਓਵਰਬਰਿੱਜ ਦੇ ਥੱਲੇ ਧਰਨਾ ਪ੍ਰਦਰਸ਼ਨ ਕੀਤਾ
1 min read

ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਡੀ ਸੀ ਦਫਤਰ ਦੇ ਕਰਮਚਾਰੀਆਂ ਵੱਲੋਂ ਅੱਜ ਰੋਜ਼ ਗਾਰਡਨ ਦੇ ਸਾਹਮਣੇ ਓਵਰਬਰਿੱਜ ਦੇ ਥੱਲੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨੇ ਸਾਧੇ ਅਤੇ ਉਸ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਉਹ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਦਾ ਘਿਰਾਓ ਕੀਤਾ ਅਤੇ ਉੱਥੇ ਵੀ ਉਨ੍ਹਾਂ ਨੇ ਪ੍ਰਦਰਸ਼ਨ ਕਰਦਿਆਂ ਹੋਇਆਂ ਪੰਜਾਬ ਸਰਕਾਰ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਉਨ੍ਹਾਂ ਕਿਹਾ ਕਿ ਸਰਕਾਰ ਹੱਕ ਮੰਗਦੇ ਲੋਕਾਂ ਤੇ ਲਾਠੀਆਂ ਵਰ੍ਹਾ ਰਹੀ ਹੈ ਇਸ ਤਰ੍ਹਾਂ ਉਹ ਅਗਲੀਆਂ ਚੋਣਾਂ ਵਿੱਚ ਹਾਰਨ ਦਾ ਆਪਣਾ ਰਾਹ ਪੱਧਰਾ ਕਰ ਰਹੀ ਹੈ
ਬਾਈਟ ਅੰਮਿ੍ਤ ਕਪੂਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਪ੍ਰਧਾਨ