September 21, 2021

Aone Punjabi

Nidar, Nipakh, Nawi Soch

ਪੰਜਾਬ ਰੋਡਵੇਜ਼ ਪੀਆਰਟੀਸੀ ਅਤੇ ਪਨਬੱਸ ਕੰਟਰੈਕਟ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ।

1 min read

A/L : ਪੰਜਾਬ ਰੋਡਵੇਜ਼,ਪੀ ਆਰ ਟੀ ਸੀ ਅਤੇ ਪਨਬੱਸ ਕੰਟਰੈਕਟ ਯੂਨੀਅਨ ਦੇ ਸੱਦੇ ਤੇ ਅੱਜ ਅੱਜ ਪੂਰੇ ਪੰਜਾਬ ਵਿੱਚ ਦੋ ਘੰਟੇ ਲਈ ਬੱਸ ਸਟੈਂਡ ਬੰਦ ਕਰ ਕੀਤਾ ਗਿਆ ਸੀ। ਜਿਸਦੇ ਤਹਿਤ ਅੱਜ ਲੁਧਿਆਣਾ ਵਿਚ ਵੀ ਦੋ ਘੰਟੇ ਲਈ ਬੱਸ ਸਟੈਂਡ ਬੰਦ ਕਰਕੇ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। V/O : ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਅੱਜ ਉਨ੍ਹਾਂ ਨੇ ਪੂਰੇ ਪੰਜਾਬ ਵਿੱਚ ਦੋ ਘੰਟੇ ਲਈ ਬੱਸ ਸਟੈਂਡ ਬੰਦ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ ਉਨ੍ਹਾਂ ਨੇ ਕਿਹਾ ਕਿ 7,8 ਅਤੇ 9 ਅਗਸਤ ਨੂੰ ਪੂਰੇ ਪੰਜਾਬ ਜੇ ਤਿੰਨ ਦਿਨਾਂ ਹੜਤਾਲ ਤੇ ਹੋਣਗੇ ਅਤੇ 10 ਤਰੀਕ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲੇ ਜਾਂ ਫੇਰ ਨਵਜੋਤ ਸਿੱਧੂ ਦੇ ਸ਼ਹਿਰ ਅੰਮ੍ਰਿਤਸਰ ਵੱਲ ਕੂਚ ਕਰ ਕੇ ਸਖ਼ਤ ਵਿਰੋਧ ਜਿਤਾਵਾਂਗੇ ਜੇਕਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ ਜਾਣਗੇ

Leave a Reply

Your email address will not be published. Required fields are marked *