January 17, 2022

Aone Punjabi

Nidar, Nipakh, Nawi Soch

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਚ ਸਰਕਾਰੀ ਕੰਨਿਆ ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਵਧੀਆ ਅੰਕਾਂ ਚ ਪ੍ਰੀਖਿਆ ਪਾਸ ਕੀਤੀ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਚ ਸਰਕਾਰੀ ਕੰਨਿਆ ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਵਧੀਆ ਅੰਕਾਂ ਚ ਪ੍ਰੀਖਿਆ ਪਾਸ ਕੀਤੀ ਹੈ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਲਲਿਤਾ ਅਰੋੜਾ ਵਲੋਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਪ੍ਰਿੰਸੀਪਲ ਲਲਿਤਾ ਅਰੋੜਾ ਨੇ ਦੱਸਿਆ ਕਿ ਵਿਦਿਆਰਥਣਾਂ ਵਲੋਂ ਕੀਤੀ ਗਈ ਸਖਤ ਮਿਹਨਤ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਇਹ ਸਭ ਕੁਝ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਮੈਨੇਜਮੈਂਟ ਦੀ ਹਮੇਸ਼ਾ ਇਹੀ ਕੋਸਿ਼ਸ਼ ਰਹਿੰਦੀ ਹੈ ਕਿ ਵਿਦਿਆਰਥੀਆਂ ਨੂੰ ਸਖਤ ਤੋਂ ਸਖਤ ਮਿਹਨਤ ਕਰਵਾ ਕੇ ਪ੍ਰੀਖਿਆਵਾਂ ਚ ਉਨ੍ਹਾਂ ਦੇ ਚੰਗੇ अंक आन तोਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਹੋਇਆਂ ਉਨ੍ਹਾਂ ਨੂੰ ਹੋਰ ਵੀ ਸਖਤ ਮਿਹਨਤ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *