October 26, 2021

Aone Punjabi

Nidar, Nipakh, Nawi Soch

ਪੰਜਾਬ ਸਰਕਾਰ ਨਾਜਾਇਜ਼ ਢੰਗ ਨਾਲ ਠੇਕੇ ਖੋਲ੍ਹਣ ਦੀ ਮਨਜ਼ੂਰੀ ਦੇ ਕੇ ਕਰ ਰਹੀ ਹੈ ਪੈਸੇ ਇਕੱਠੇ

1 min read




ਪੰਜਾਬ ਸਰਕਾਰ  ਸ਼ਰਾਬ ਰਾਹੀਂ ਪੈਸੇ ਕਮਾਉਣ ਲਈ ਠੇਕੇਦਾਰਾਂ ਨੂੰ ਨਾਜਾਇਜ਼ ਠੇਕੇ ਖੋਲ੍ਹਣ ਲਈ ਦੋ ਲੱਖ ਰੁਪਏ ਸਬੰਧਤ ਵਿਭਾਗ ਕੋਲ ਜਮ੍ਹਾ ਕਰਵਾ ਕੇ ਠੇਕਾ ਖੋਲ੍ਹਣ ਦੀ ਮਨਜ਼ੂਰੀ ਦੇ ਕੇ ਲੋਕਾਂ ਨੂੰ ਸ਼ਰਾਬ ਵੱਲ ਪ੍ਰੇਰਿਤ ਕਰ ਰਹੀ ਹੈ  
 
 
ਪੰਜਾਬ ਵਿੱਚ 2017 ਦੀ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਤੇ ਸੱਤਾ ਹਾਸਲ ਕੀਤੀ ਸੀ ਪਰ  ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। 
ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ  ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਕਰਨ ਦੀ ਬਜਾਏ ਨਸ਼ੇ ਨੂੰ ਉਤਸ਼ਾਹਿਤ  ਕਰ ਰਹੀ ਹੈ  ਕਿਉਂਕਿ ਸੂਬੇ ਭਰ ਵਿੱਚ ਸਰਕਾਰ ਵੱਲੋਂ ਹਰ ਸ਼ਹਿਰ ਗਲੀ ਮੁਹੱਲੇ ਵਿੱਚ ਦੋ ਲੱਖ ਰੁਪਿਆ ਲੈ ਕੇ ਸ਼ਰਾਬ ਦਾ ਠੇਕਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਜੋ ਕਿ ਨਿੰਦਣਯੋਗ ਹੈ ।ਬਲਜੀਤ ਸਿੰਘ ਭੁੱਟਾ ਨੇ ਪੰਜਾਬੀ ਪ੍ਰਸਿੱਧ ਕਲਾਕਾਰਾਂ ਤੇ ਵੀ ਦੋਸ਼ ਲਾਇਆ ਕਿ ਉਨ੍ਹਾਂ ਨੇ ਵੀ ਗਾਇਕੀ ਦੇ ਰਾਹੀਂ ਨੌਜਵਾਨਾਂ ਨੂੰ ਸ਼ਰਾਬ ਵੱਲ ਪ੍ਰੇਰਿਆ ਹੈ ਅਤੇ ਪੰਜਾਬੀ ਗਾਇਕਾਂ ਵਿੱਚ ਇਕ ਮੈਂਬਰ ਪਾਰਲੀਮੈਂਟ ਵੀ ਹੈ ਜਿਸ ਨੇ ਆਪਣੀ ਗਾਇਕੀ ਰਾਹੀਂ ਲੋਕਾਂ ਨੂੰ ਸ਼ਰਾਬ ਪ੍ਰਤੀ ਉਤਸ਼ਾਹਿਤ ਕਰ ਰਹੇ ਹਨ 
 

Leave a Reply

Your email address will not be published. Required fields are marked *